Tue, Oct 15, 2024
Whatsapp

Punjab Weather Alert : ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ਯੈਲੋ ਅਲਰਟ ਜਾਰੀ, ਜਾਣੋ ਸੂਬੇ ’ਚ ਮਾਨਸੂਨ ਮੁੜ ਕਦੋਂ ਹੋਵੇਗਾ ਸਰਗਰਮ

ਅੱਜ ਯਾਨੀ ਐਤਵਾਰ ਨੂੰ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕੁਝ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Reported by:  PTC News Desk  Edited by:  Aarti -- August 04th 2024 10:05 AM
Punjab Weather Alert : ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ਯੈਲੋ ਅਲਰਟ ਜਾਰੀ, ਜਾਣੋ ਸੂਬੇ ’ਚ ਮਾਨਸੂਨ ਮੁੜ ਕਦੋਂ ਹੋਵੇਗਾ ਸਰਗਰਮ

Punjab Weather Alert : ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ਯੈਲੋ ਅਲਰਟ ਜਾਰੀ, ਜਾਣੋ ਸੂਬੇ ’ਚ ਮਾਨਸੂਨ ਮੁੜ ਕਦੋਂ ਹੋਵੇਗਾ ਸਰਗਰਮ

Punjab Weather Alert : ਸ਼ਨੀਵਾਰ ਦੀ ਸ਼ੁਰੂਆਤ ਪੰਜਾਬ 'ਚ ਗਰਮੀ ਨਾਲ ਹੋਈ ਹੈ। ਪਰ ਸ਼ਾਮ ਤੱਕ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲਵਾਈ ਹੋ ਗਈ। ਅੰਮ੍ਰਿਤਸਰ, ਪਠਾਨਕੋਟ ਅਤੇ ਫ਼ਿਰੋਜ਼ਪੁਰ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ।

ਅੱਜ ਯਾਨੀ ਐਤਵਾਰ ਨੂੰ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕੁਝ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮਾਨਸੂਨ, ਜੋ 1 ਅਗਸਤ ਤੋਂ ਬਾਅਦ ਸੁਸਤ ਹੋ ਗਿਆ ਸੀ, ਦੇ 6 ਅਗਸਤ ਨੂੰ ਸਰਗਰਮ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ 7 ​​ਅਗਸਤ ਨੂੰ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਮੌਸਮ ਵਿਭਾਗ ਮੁਤਾਬਿਕ ਅਗਸਤ ਮਹੀਨੇ ਵਿੱਚ ਪੰਜਾਬ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ 'ਚ ਪਿਛਲੇ 3 ਦਿਨਾਂ 'ਚ 30 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਭਾਵ 27.2 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਆਮ ਤੌਰ 'ਤੇ ਇਨ੍ਹਾਂ ਤਿੰਨ ਦਿਨਾਂ ਵਿੱਚ 20.9 ਮਿਲੀਮੀਟਰ ਮੀਂਹ ਪੈਂਦਾ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਕਰਜ਼ੇ ਬਾਰੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੇ ਸਵਾਲ ਦਾ ਵਿੱਤ ਰਾਜ ਮੰਤਰੀ ਨੇ ਦਿੱਤਾ ਜਵਾਬ

- PTC NEWS

Top News view more...

Latest News view more...

PTC NETWORK