Punjab Weather: ਪੰਜਾਬ 'ਚ ਮੌਸਮ ਦਾ ਬਦਲਿਆ ਮਿਜਾਜ਼, ਹਲਕੀ ਬਾਰਿਸ਼ ਤੇ ਗੜੇਮਾਰੀ ਹੋਈ ਸ਼ੁਰੂ
Punjab Weather: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦਾ ਕਹਿਰ ਜਾਰੀ ਹੈ। ਕਈ ਸੂਬਿਆਂ ‘ਚ ਵਧਦੇ ਤਾਪਮਾਨ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਦੌਰਾਨ ਅੱਜ ਪੰਜਾਬ ਦੇ ਗੁਰਦਾਸਪੁਰ ਇਲ਼ਾਕੇ ਚ ਮੀਂਹ ਪੈਣਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਇਲਾਕਾ ਨਿਵਾਸੀਆਂ ਗਰਮੀ ਥੋੜੀ ਰਾਹਤ ਮਿਲੀ ਹੈ।
ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਵਿੱਚ ਦੇਸ਼ ਭਰ ਦੇ ਵੱਖ-ਵੱਖ ਖੇਤਰਾਂ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਚਾਰ ਦਿਨ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।
ਇਸ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ।
ਕਈ ਇਲਾਕਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। 10 ਮਈ ਨੂੰ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਗੰਗਾ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
- PTC NEWS