Punjab Weather Update : ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਹੜ੍ਹ; ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਮੀਂਹ ਦੀ ਚਿਤਾਵਨੀ
Punjab Weather Update : ਅੱਜ ਪੰਜਾਬ ਵਿੱਚ ਵੀ ਮੀਂਹ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੀ ਸਰਹੱਦ ਨਾਲ ਲੱਗਦੇ 4 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਅਤੇ ਆਮ ਤੋਂ ਵੱਧ ਮੀਂਹ ਪੈ ਸਕਦਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਜਾਂ ਆਮ ਮੀਂਹ ਪਵੇਗਾ।
6 ਜ਼ਿਲ੍ਹਿਆਂ ਵਿੱਚ ਨੁਕਸਾਨ
ਫਿਰੋਜ਼ਪੁਰ, ਫਾਜ਼ਿਲਕਾ ਅਤੇ ਕਪੂਰਥਲਾ ਸਭ ਤੋਂ ਵੱਧ ਪ੍ਰਭਾਵਿਤ ਹਨ। ਕੁਝ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਦਰਜਨਾਂ ਪਿੰਡਾਂ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। 172 ਐਂਬੂਲੈਂਸਾਂ ਅਤੇ 438 ਐਨਡੀਆਰਐਫ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸ ਸਬੰਧ ਵਿੱਚ ਪ੍ਰਸ਼ਾਸਨ ਨੇ ਰਾਵੀ ਦਰਿਆ ਵਿੱਚ ਲਗਭਗ 1.40 ਲੱਖ ਕਿਊਸਿਕ ਪਾਣੀ ਛੱਡਿਆ ਹੈ। ਜਿਸ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ।
ਇਹ ਵੀ ਪੜ੍ਹੋ : Heavy Rains in Chandigarh : ਚੰਡੀਗੜ੍ਹ ’ਚ ਭਾਰੀ ਮੀਂਹ ਨੇ ਜਨਜੀਵਨ ਕੀਤਾ ਪ੍ਰਭਾਵਿਤ; ਕਈ ਇਲਾਕਿਆਂ ’ਚ ਭਰਿਆ ਪਾਣੀ, ਦੇਖੋ ਤਸਵੀਰਾਂ
- PTC NEWS