Punjab Weather Forecast : ਪੰਜਾਬ ’ਚ IMD ਦੀ ਮਾਨਸੂਨ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ’ਚ ਕਿਹੋ ਜਿਹਾ ਰਹੇਗਾ ਮੌਸਮ
Punjab Weather Forecast : ਪੰਜਾਬ ਵਿੱਚ ਅਗਲੇ ਚਾਰ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਕੋਈ ਚੇਤਾਵਨੀ ਜਾਂ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਕੱਲ੍ਹ ਵੀ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਇਆ ਅਤੇ ਇਹ ਆਮ ਦੇ ਨੇੜੇ ਰਿਹਾ। ਹਾਲਾਂਕਿ ਸੋਮਵਾਰ ਦੀ ਸਵੇਰ ਬੱਦਲ ਛਾਏ ਹੋਏ ਹਨ।
ਮੌਸਮ ਵਿਭਾਗ ਦੇ ਅਨੁਸਾਰ ਇੱਕ ਪੱਛਮੀ ਗੜਬੜੀ ਸਰਗਰਮ ਹੈ ਅਤੇ ਜੰਮੂ-ਕਸ਼ਮੀਰ ਤੋਂ ਪੰਜਾਬ ਦੇ ਮਾਲਵਾ ਖੇਤਰ ਤੱਕ ਇੱਕ ਘੱਟ ਦਬਾਅ ਵਾਲਾ ਖੇਤਰ ਮੌਜੂਦ ਹੈ। ਹਾਲਾਂਕਿ, ਇਸਦਾ ਪ੍ਰਭਾਵ ਪੰਜਾਬ ਵਿੱਚ ਬਹੁਤ ਘੱਟ ਦਿਖਾਈ ਦੇ ਰਿਹਾ ਹੈ ਅਤੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਨਹੀਂ ਹੋਇਆ ਹੈ।
ਮੌਸਮ ਵਿਭਾਗ ਮੁਤਾਬਿਕ 28-29 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ 50 ਤੋਂ 70% ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਹੋਰ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। 30-31 ਜੁਲਾਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ ਮੌਸਮ ਵਿਭਾਗ ਅਨੁਸਾਰ 1 ਅਗਸਤ ਤੱਕ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦੀ ਕੋਈ ਚੇਤਾਵਨੀ ਨਹੀਂ ਹੈ। ਇਸ ਦੌਰਾਨ ਹਲਕੀ ਬਾਰਿਸ਼ ਹੋ ਸਕਦੀ ਹੈ ਪਰ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਕੱਲ੍ਹ, ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ ਪਰ ਮੀਂਹ ਬਹੁਤ ਭਾਰੀ ਹੋਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ, ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਿਵਲ ਜੱਜ ਭਰਤੀ ਪ੍ਰੀਖਿਆ ’ਚ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਦਾਖਲਾ ਨਾ ਦੇਣਾ ਸਿੱਖਾਂ ਵਿਰੁੱਧ ਨਫ਼ਰਤੀ ਵਿਤਕਰਾ : ਜਥੇਦਾਰ ਕੁਲਦੀਪ ਸਿੰਘ ਗੜਗੱਜ
- PTC NEWS