Sun, Dec 7, 2025
Whatsapp

Punjab Weather News: ਪੰਜਾਬ ਅਤੇ ਚੰਡੀਗੜ੍ਹ 'ਚ ਸਵੇਰ ਅਤੇ ਸ਼ਾਮ ਦੀ ਵਧਣ ਲੱਗੀ ਠੰਢ ,ਜਾਣੋ ਮੀਂਹ ਨੂੰ ਲੈ ਕੇ ਭਵਿੱਖਬਾਣੀ

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਸਵੇਰੇ -ਸ਼ਾਮ ਦੀ ਠੰਢ ਵਧ ਗਈ ਹੈ। ਸਵੇਰ -ਸ਼ਾਮ ਦੇ ਨਾਲ-ਨਾਲ ਰਾਤਾਂ ਵੀ ਹੁਣ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਲਈ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ। ਅਗਲੇ ਤਿੰਨ ਦਿਨਾਂ ਲਈ ਘੱਟੋ-ਘੱਟ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਆਮ ਨਾਲੋਂ 2 ਤੋਂ 4 ਡਿਗਰੀ ਸੈਲਸੀਅਸ ਘੱਟ ਰਹਿਣ ਦੀ ਉਮੀਦ ਹੈ

Reported by:  PTC News Desk  Edited by:  Shanker Badra -- November 12th 2025 08:33 AM
Punjab Weather News: ਪੰਜਾਬ ਅਤੇ ਚੰਡੀਗੜ੍ਹ 'ਚ ਸਵੇਰ ਅਤੇ ਸ਼ਾਮ ਦੀ ਵਧਣ ਲੱਗੀ ਠੰਢ ,ਜਾਣੋ ਮੀਂਹ ਨੂੰ ਲੈ ਕੇ ਭਵਿੱਖਬਾਣੀ

Punjab Weather News: ਪੰਜਾਬ ਅਤੇ ਚੰਡੀਗੜ੍ਹ 'ਚ ਸਵੇਰ ਅਤੇ ਸ਼ਾਮ ਦੀ ਵਧਣ ਲੱਗੀ ਠੰਢ ,ਜਾਣੋ ਮੀਂਹ ਨੂੰ ਲੈ ਕੇ ਭਵਿੱਖਬਾਣੀ

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਸਵੇਰੇ -ਸ਼ਾਮ ਦੀ ਠੰਢ ਵਧ ਗਈ ਹੈ। ਸਵੇਰ -ਸ਼ਾਮ ਦੇ ਨਾਲ-ਨਾਲ ਰਾਤਾਂ ਵੀ ਹੁਣ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਲਈ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ। ਅਗਲੇ ਤਿੰਨ ਦਿਨਾਂ ਲਈ ਘੱਟੋ-ਘੱਟ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਆਮ ਨਾਲੋਂ 2 ਤੋਂ 4 ਡਿਗਰੀ ਸੈਲਸੀਅਸ ਘੱਟ ਰਹਿਣ ਦੀ ਉਮੀਦ ਹੈ।

ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ ਵਿੱਚ 0.5 ਡਿਗਰੀ ਘੱਟ ਗਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 29.9 ਡਿਗਰੀ ਦਰਜ ਕੀਤਾ ਗਿਆ।


ਮੰਡੀ ਗੋਬਿੰਦਗੜ੍ਹ ਦੀ ਹਵਾ ਸਭ ਤੋਂ ਵੱਧ ਪ੍ਰਦੂਸ਼ਿਤ 

ਪੰਜਾਬ ਦੀ ਹਵਾ ਦੀ ਗੁਣਵੱਤਾ ਦੇ ਸੰਬੰਧ ਵਿੱਚ ਮੰਡੀ ਗੋਬਿੰਦਗੜ੍ਹ ਦੀ ਹਵਾ ਸਭ ਤੋਂ ਵੱਧ ਪ੍ਰਦੂਸ਼ਿਤ ਰਹੀ ਹੈ, ਜਦੋਂ ਕਿ ਚੰਡੀਗੜ੍ਹ ਦੀ ਹਵਾ ਸਭ ਤੋਂ ਸਾਫ਼ ਹੈ। ਸਵੇਰੇ 6 ਵਜੇ ਅੰਮ੍ਰਿਤਸਰ ਦਾ AQI 114, ਬਠਿੰਡਾ ਦਾ AQI 192, ਜਲੰਧਰ ਦਾ AQI 158, ਖੰਨਾ ਦਾ AQI 169, ਲੁਧਿਆਣਾ ਦਾ AQI 163, ਮੰਡੀ ਗੋਬਿੰਦਗੜ੍ਹ ਦਾ AQI 206, ਪਟਿਆਲਾ ਦਾ AQI 128, ਅਤੇ ਰੂਪਨਗਰ ਦਾ AQI 84 ਸੀ। ਇਸੇ ਤਰ੍ਹਾਂ ਚੰਡੀਗੜ੍ਹ 'ਚ ਤਿੰਨੋਂ ਸਥਾਨਾਂ 'ਤੇ AQI ਬਹੁਤ ਵਧੀਆ ਸੀ ਰਿਹਾ ਹੈ। ਏਥੇ 72 ਅਤੇ 83 ਦੇ ਵਿਚਕਾਰ ਦਰਜ ਕੀਤਾ ਗਿਆ ਹੈ।

- PTC NEWS

Top News view more...

Latest News view more...

PTC NETWORK
PTC NETWORK