Tue, Aug 18, 2026
Whatsapp

Punjab weather News : ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ, ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ

Punjab weather News : ਮੌਸਮ ਵਿਭਾਗ ਅਨੁਸਾਰ, 18 ਤੇ 19 ਅਗਸਤ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਅੱਜ ਚੰਡੀਗੜ੍ਹ ਲਈ ਵੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

Reported by:  PTC News Desk  Edited by:  KRISHAN KUMAR SHARMA -- August 18th 2026 08:07 AM
Punjab weather News : ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ, ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ

Punjab weather News : ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ, ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ

Punjab Weather News : ਪੰਜਾਬ 'ਚ ਮਾਨਸੂਨ ਇੱਕ ਵਾਰ ਮੁੜ ਸਰਗਰਮ ਹੁੰਦਾ ਵਿਖਾਈ ਦੇ ਰਿਹਾ ਹੈ। ਮੁਹਾਲੀ ਅਤੇ ਚੰਡੀਗੜ੍ਹ ਦੇ ਆਸ ਪਾਸ ਦੇ ਇਲਾਕਿਆਂ 'ਚ ਦੇਰ ਰਾਤ ਤੋਂ ਸਵੇਰ ਤੱਕ ਲਗਾਤਾਰ ਮੀਂਹ ਪਿਆ, ਜਦਕਿ ਬੱਦਲਵਾਲੀ ਪੂਰੀ ਤਰ੍ਹਾਂ ਛਾਈ ਹੋਈ ਹੈ। ਮੌਸਮ ਵਿਭਾਗ ਵੱਲੋਂ ਵੀ ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ

ਮੌਸਮ ਵਿਭਾਗ ਅਨੁਸਾਰ, 18 ਤੇ 19 ਅਗਸਤ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਅੱਜ ਚੰਡੀਗੜ੍ਹ ਲਈ ਵੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਜੇਕਰ ਗੱਲ ਕਰੀਏ ਪਿਛਲੇ 24 ਘੰਟਿਆਂ ਦੀ ਤਾਂ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਬਾਰਿਸ਼ ਕਾਰਨ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਘੱਟ ਗਿਆ। ਹਾਲਾਂਕਿ, ਫਿਰੋਜ਼ਪੁਰ 35.6 ਡਿਗਰੀ ਸੈਲਸੀਅਸ ਨਾਲ ਰਾਜ ਵਿੱਚ ਸਭ ਤੋਂ ਗਰਮ ਰਿਹਾ।

ਕਿੱਥੇ-ਕਿੱਥੇ ਕਿੰਨੀ ਬਾਰਿਸ਼ ਹੋਈ ?

ਫਤਿਹਗੜ੍ਹ ਸਾਹਿਬ ਵਿੱਚ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ 37 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਬਾਅਦ ਪਟਿਆਲਾ ਦੇ ਰੌਣੀ ਵਿੱਚ 20.5 ਮਿਲੀਮੀਟਰ ਅਤੇ ਐਸਬੀਐਸ ਨਗਰ ਦੇ ਬੱਲੋਵਾਲ ਵਿੱਚ 13.6 ਮਿਲੀਮੀਟਰ ਮੀਂਹ ਪਿਆ। ਮੋਹਾਲੀ ਵਿੱਚ 12 ਮਿਲੀਮੀਟਰ, ਪਟਿਆਲਾ ਵਿੱਚ 5.5 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਥੋੜ੍ਹੀ ਜਿਹੀ ਬਾਰਿਸ਼ ਹੋਈ।

ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ 19 ਅਗਸਤ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਉਮੀਦ ਹੈ, ਜਦੋਂ ਕਿ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ, 20 ਤੋਂ 23 ਅਗਸਤ ਦੇ ਵਿਚਕਾਰ ਕੁਝ ਰਾਹਤ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ... ਪੰਜਾਬ 'ਚ ਮੁੜ ਤੋਂ ਹੜਤਾਲ 'ਤੇ ਗਏ DC ਦਫ਼ਤਰਾਂ ਦੇ ਮੁਲਾਜ਼ਮ, ਸਰਕਾਰੀ ਦਫ਼ਤਰਾਂ 'ਚ 2 ਦਿਨ ਰਹੇਗਾ ਕੰਮ-ਕਾਜ ਠੱਪ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK