Punjab weather News: ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਬਦਲਿਆ: ਅੱਜ ਤੋਂ ਖੁਸ਼ਕ ਰਹੇਗਾ ਮੌਸਮ
Punjab Weather News: ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਨਾ ਤਾਂ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਕੀਤਾ ਹੈ ਤੇ ਨਾ ਹੀ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਬਾਰੇ ਅਨੁਮਾਨ ਦਰਸਾ ਰਿਹਾ ਹੈ ਕਿ ਦੱਖਣ-ਪੱਛਮੀ ਮਾਨਸੂਨ ਦੀ ਵਿਦਾਈ ਸ਼ੁਰੂ ਹੋ ਗਈ ਹੈ ਤੇ ਆਉਣ ਵਾਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ‘ਚੋਂ ਇਸ ਦੀ ਵਿਦਾਇਗੀ ਲਈ ਹਾਲਾਤ ਅਨੁਕੂਲ ਦਿਖਾਈ ਦੇ ਰਹੇ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 3 ਦਿਨਾਂ ‘ਚ ਵੀ ਸੂਬੇ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ 31 ਤੋਂ 36 ਡਿਗਰੀ ਵਿਚਕਾਰ ਤਾਪਮਾਨ ਬਣਿਆ ਹੋਇਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਤੇ ਘੱਟ ਤੋਂ ਘੱਟ ਤਾਪਮਾਨ ‘ਚ ਵੀ ਵੱਡਾ ਅੰਤਰ ਦਿਖਾਈ ਦੇ ਰਿਹਾ ਹੈ। ਦੁਪਹਿਰ ਸਮੇਂ ਗਰਮੀ ਦਾ ਅਹਿਸਾਸ ਹੋ ਰਿਹਾ ਹੈ , ਪਰ ਸਵੇਰੇ-ਸ਼ਾਮ ਤਾਪਮਾਨ ‘ਚ ਕਮੀ ਦਿਖਾਈ ਦੇ ਰਹੀ ਹੈ।
ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 38 ਡਿਗਰੀ ਸੈਲਸੀਅਸ ਰਿਹਾ। ਉੱਥੇ ਹੀ ਘੱਟੋ-ਘੱਟ ਤਾਪਮਾਨ ਵੀ ਆਮ ਦੇ ਕਰੀਬ ਬਣਿਆ ਹੋਇਆ ਹੈ, ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਰਟ ਦਰਜ ਕੀਤੀ ਗਈ, ਜਦਕਿ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ‘ਚ ਦਰਜ ਕੀਤਾ ਗਿਆ, ਜੋ ਕਿ 20.9 ਡਿਗਰੀ ਸੈਲਸੀਅਸ ਰਿਹਾ।
- PTC NEWS