Strong Winds Alert In Punjab : ਪੰਜਾਬ ’ਚ ਮੌਸਮ ਬਦਲਿਆ, ਇਨ੍ਹਾਂ ਜ਼ਿਲ੍ਹਿਆਂ ’ਚ ਅਗਲੇ ਦੋ ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ
Strong Winds Alert In Punjab : ਪੰਜਾਬ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ ਹੈ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਇਲਾਕਾ ਬਣਿਆ ਹੋਇਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲਿਆਂ ’ਚ ਮੀਂਹ ਅਤੇ ਤੂਫਾਨ ਦਾ ਅਲਰਟ ਜਾਰੀ ਕੀਤਾ ਹੈ।
ਤੂਫਾਨ ਤੇ ਮੀਂਹ ਦੀ ਸੰਭਵਾਨਾ
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਕਪੂਰਥਲਾ, ਅੰਮ੍ਰਿਤਸਰ, ਫਰੀਦਕੋਟ, ਬਠਿੰਡਾ, ਮੁਕਤਸਰ, ਫਾਜ਼ਿਲਕਾ ਅਤੇ ਮਾਨਸਾ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ, ਸੱਸ ਨਗਰ (ਸਾ.ਸ.ਨਗਰ), ਮਾਲੀ ਨਗਰ (30-40 ਕਿਲੋਮੀਟਰ ਪ੍ਰਤੀ ਘੰਟਾ) ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਨਾਲ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ।
ਬੇਸ਼ੱਕ ਅੱਜ ਮੌਸਮ ਵਿੱਚ ਬਦਲਾਅ ਆਵੇਗਾ, ਪਰ ਵਿਭਾਗ ਨੇ ਪਹਿਲਾਂ ਹੀ ਲੋਕਾਂ ਨੂੰ ਤੇਜ਼ ਧੁੱਪ ਦੌਰਾਨ ਆਪਣੇ ਘਰਾਂ ਤੋਂ ਘੱਟ ਤੋਂ ਘੱਟ ਨਿਕਲਣ ਦੀ ਸਲਾਹ ਦਿੱਤੀ ਹੈ। ਘਰ ਰਹਿੰਦੇ ਹੋਏ ਤਰਲ ਪਦਾਰਥ ਆਦਿ ਪੀਓ। ਇਸ ਤੋਂ ਇਲਾਵਾ, ਜੇਕਰ ਤੁਹਾਡੀ ਸਿਹਤ ਵਿਗੜਦੀ ਹੈ ਤਾਂ ਤੁਰੰਤ ਹਸਪਤਾਲ ਪਹੁੰਚੋ। ਸਾਰੇ ਸਰਕਾਰੀ ਹਸਪਤਾਲਾਂ ਵਿੱਚ 24 ਘੰਟੇ ਇਲਾਜ ਦੀਆਂ ਸਹੂਲਤਾਂ ਹੋਣਗੀਆਂ। ਇਸ ਦੇ ਨਾਲ ਹੀ, ਹਸਪਤਾਲਾਂ ਵਿੱਚ ਬਿਸਤਰੇ ਰਾਖਵੇਂ ਰੱਖੇ ਗਏ ਹਨ।
ਇਹ ਵੀ ਪੜ੍ਹੋ : BJP Leader Manoranjan Kalia ਦੇ ਘਰ ’ਤੇ ਹੋਏ ਗ੍ਰੇਨੇਡ ਹਮਲੇ ਨਾਲ ਜੁੜੀ ਵੱਡੀ ਅਪਡੇਟ; ਉੱਤਰ ਪ੍ਰਦੇਸ਼ ਦਾ ਨਿਕਲਿਆ ਹਮਲਾ ਕਰਨ ਵਾਲਾ ਇੱਕ ਹੋਰ ਮੁਲਜ਼ਮ
- PTC NEWS