Sat, Jul 12, 2025
Whatsapp

IMD Rain Alert In Punjab : ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ; ਇਨ੍ਹਾਂ ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ ਅੱਜ ਵੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅਸਮਾਨ ਬੱਦਲਵਾਈ ਰਹੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

Reported by:  PTC News Desk  Edited by:  Aarti -- June 18th 2025 09:56 AM
IMD Rain Alert In Punjab : ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ; ਇਨ੍ਹਾਂ ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ

IMD Rain Alert In Punjab : ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ; ਇਨ੍ਹਾਂ ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ

IMD Rain Alert In Punjab :  ਅੱਜ ਤੜਕਸਾਰ ਤੋਂ ਹੀ ਪੰਜਾਬ ਦੇ ਮੌਸਮ ਦਾ ਹਾਲ ਬਦਲਿਆ ਹੋਇਆ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ  ਕਿਣਮਿਣ ਕਿਣਮਿਣ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਿਕ ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਪਿਛਲੇ ਦੋ ਦਿਨਾਂ ਵਿੱਚ ਬਣੇ ਹਾਲਾਤਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਵੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅਸਮਾਨ ਬੱਦਲਵਾਈ ਰਹੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 17 ਤੋਂ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਗਰਜ-ਤੂਫ਼ਾਨ ਅਤੇ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਹੈ।

ਅਗਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ 3-4 ਡਿਗਰੀ ਵਾਧਾ ਹੋਣ ਦੀ ਉਮੀਦ ਹੈ, ਪਰ ਇਸ ਤੋਂ ਬਾਅਦ ਇਹ ਫਿਰ 2-3 ਡਿਗਰੀ ਤੱਕ ਡਿੱਗ ਸਕਦਾ ਹੈ।

ਇਹ ਵੀ ਪੜ੍ਹੋ : TarnTaran Murder : ਤਰਨਤਾਰਨ 'ਚ ਨੌਜਵਾਨ ਵਾਲੀਬਾਲ ਖਿਡਾਰੀ ਦਾ ਕਤਲ, 11ਵੀਂ ਜਮਾਤ ਦਾ ਵਿਦਿਆਰਥੀ ਸੀ ਵਿਵੇਕਬੀਰ

- PTC NEWS

Top News view more...

Latest News view more...

PTC NETWORK
PTC NETWORK