Wed, Oct 14, 2026
Whatsapp

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਦੌਰਾਨ ਦੀ ਮੀਂਹ ਪੈਂਣ ਦੀ ਹੈ ਸੰਭਾਵਨਾ

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਸ਼ੁਰੂ ਹੋ ਕੇ ਦੋ ਦਿਨਾਂ ਤੱਕ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਵਾ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

Reported by:  PTC News Desk  Edited by:  Amritpal Singh -- October 14th 2026 09:35 AM
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਦੌਰਾਨ ਦੀ ਮੀਂਹ ਪੈਂਣ ਦੀ ਹੈ ਸੰਭਾਵਨਾ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਦੌਰਾਨ ਦੀ ਮੀਂਹ ਪੈਂਣ ਦੀ ਹੈ ਸੰਭਾਵਨਾ

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਸ਼ੁਰੂ ਹੋ ਕੇ ਦੋ ਦਿਨਾਂ ਤੱਕ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਵਾ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਸ ਸਬੰਧੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ 36.7 ਡਿਗਰੀ ਫਰੀਦਕੋਟ ਵਿੱਚ ਦਰਜ ਕੀਤਾ ਗਿਆ।


ਮੌਸਮ ਵਿਭਾਗ ਅਨੁਸਾਰ, ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਦੀ ਸੰਭਾਵਨਾ ਹੈ, ਜਦਕਿ 7 ਹੋਰ ਜ਼ਿਲ੍ਹਿਆਂ ਲਈ ਤੇਜ਼ ਹਵਾਵਾਂ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਹਾਲੀ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਸ਼ਾਮਲ ਹਨ।


ਮੌਜੂਦਾ ਮੌਸਮੀ ਹਾਲਾਤ

ਮੌਸਮ ਵਿਭਾਗ ਅਨੁਸਾਰ, ਉੱਤਰ-ਪੱਛਮੀ ਉੱਤਰ ਪ੍ਰਦੇਸ਼ ਦੇ ਉੱਪਰ ਇੱਕ ਚੱਕਰਵਾਤੀ ਹਵਾਵਾਂ ਦਾ ਘੇਰਾ (cyclonic circulation) ਬਣਿਆ ਹੋਇਆ ਹੈ। ਇਸ ਦੇ ਨਾਲ ਹੀ, ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਆਸ-ਪਾਸ ਦੇ ਖੇਤਰ ਵਿੱਚ ਇੱਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੈ। ਇਨ੍ਹਾਂ ਪ੍ਰਣਾਲੀਆਂ ਕਾਰਨ ਪੰਜਾਬ ਅਤੇ ਗੁਆਂਢੀ ਖੇਤਰਾਂ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ।


ਪੰਜਾਬ ਵਿੱਚ ਬਿਜਲੀ ਦੀ ਮੰਗ ਵਿੱਚ ਗਿਰਾਵਟ

ਪੰਜਾਬ ਵਿੱਚ ਮੌਸਮ ਠੰਢਾ ਹੋਣ ਕਾਰਨ ਬਿਜਲੀ ਦੀ ਮੰਗ ਘੱਟ ਕੇ 7,180 ਮੈਗਾਵਾਟ ਰਹਿ ਗਈ ਹੈ। ਸੂਬਾ ਇਸ ਸਮੇਂ 4,624 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ, ਜਦਕਿ 2,554 ਮੈਗਾਵਾਟ ਬਿਜਲੀ ਬਾਹਰੋਂ ਲਈ ਜਾ ਰਹੀ ਹੈ। ਲਈ ਜਾ ਰਹੀ ਬਿਜਲੀ ਕੁੱਲ ਮੰਗ ਨਾਲੋਂ 192 ਮੈਗਾਵਾਟ ਘੱਟ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK