Punjab Weather Update : ਆਈਐਮਡੀ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਕਿਹੋ ਜਿਹਾ ਹੋਵੇਗਾ ਆਉਣ ਵਾਲਾ ਮੌਸਮ
Punjab Weather Update : ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਅਤੇ ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਮੌਸਮ ਆਮ ਰਹਿਣ ਵਾਲਾ ਹੈ। ਬੁੱਧਵਾਰ ਸਵੇਰੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਨ੍ਹਾਂ ਹੀ ਨਹੀਂ ਦੇਰ ਰਾਤ ਵੀ ਕਈ ਥਾਵਾਂ ’ਤੇ ਮੀਂਹ ਪਿਆ ਜਿਸ ਕਾਰਨ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।
ਦੱਸ ਦਈਏ ਕਿ ਵੀਰਵਾਰ ਦੀ ਸਵੇਰ ਨੂੰ ਵੀ ਮੌਸਮ ’ਚ ਵੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਤੜਕਸਾਰ ਤੋਂ ਹੀ ਬੱਦਲ ਛਾਏ ਹੋਏ ਹਨ।
ਮੌਸਮ ਵਿਭਾਗ ਮੁਤਾਬਿਕ 31 ਜੁਲਾਈ ਤੋਂ 2 ਅਗਸਤ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ ਅਤੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਸ ਤੋਂ ਇਲਾਵਾ 3 ਤੋਂ 5 ਅਗਸਤ ਤੱਕ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਡੈਮਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ।
ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਤੋਂ ਬਾਅਦ ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋ ਰਿਹਾ ਹੈ। ਸਤਲੁਜ ਦਰਿਆ 'ਤੇ ਬਣੇ ਭਾਖੜਾ ਡੈਮ ਦਾ ਪੂਰਾ ਪਾਣੀ ਦਾ ਪੱਧਰ 1685 ਫੁੱਟ ਹੈ। 30 ਜੁਲਾਈ 2025 ਨੂੰ ਸਵੇਰੇ 6 ਵਜੇ ਦੀ ਸਥਿਤੀ ਅਨੁਸਾਰ, ਡੈਮ ਵਿੱਚ ਪਾਣੀ ਦਾ ਪੱਧਰ 1619.66 ਫੁੱਟ ਦਰਜ ਕੀਤਾ ਗਿਆ ਹੈ, ਜੋ ਕਿ ਕੁੱਲ ਸਮਰੱਥਾ ਦਾ 60.65 ਫੀਸਦ ਹੈ। ਪਿਛਲੇ ਸਾਲ ਉਸੇ ਦਿਨ ਇਹ ਪਾਣੀ ਦਾ ਪੱਧਰ 1606.81 ਫੁੱਟ ਸੀ।
ਇਹ ਵੀ ਪੜ੍ਹੋ : Berozgar Sanjha Morcha Punjab ’ਤੇ ਪੁਲਿਸ ਦਾ ਐਕਸ਼ਨ; ਆਗੂਆਂ ਨੂੰ ਕੀਤਾ ਨਜ਼ਰਬੰਦ, ਸਿੱਪੀ ਸ਼ਰਮਾ ਨੇ ਕੇਜਰੀਵਾਲ ਤੇ ਮਾਨ ਸਰਕਾਰ ਨੂੰ ਘੇਰਿਆ
- PTC NEWS