Punjab Weather Today : ਪੰਜਾਬ ਦੇ 13 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਜਾਣੋ ਅਗਲੇ ਦਿਨਾਂ 'ਚ ਮੌਸਮ ਦਾ ਹਾਲ
Punjab Weather Today : ਦਸੰਬਰ ਮਹੀਨਾ ਸ਼ੁਰੂ ਹੋਣ 'ਚ ਸਿਰਫ਼ ਦੋ ਦਿਨ ਬਾਕੀ ਰਹਿ ਗਏ ਹਨ, ਜਿਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਸਰਦੀ ਦੀ ਦਸਤਕ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਅਤੇ ਪੰਜਾਬ 'ਚ ਅਗਲੇ ਦਿਨਾਂ ਤੋਂ ਠੰਢ ਦੇ ਹੋਰ ਜ਼ੋਰ ਫੜਨ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਨੇ ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਜੇਕਰ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਥੋੜ੍ਹਾ ਜਿਹਾ ਵਾਧਾ ਦਰਜ ਕੀਤਾ ਗਿਆ। ਸਭ ਤੋਂ ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਲੁਧਿਆਣਾ ਵਿੱਚ ਦਰਜ ਕੀਤਾ ਗਿਆ।
ਅਜੇ ਸਵੇਰ ਅਤੇ ਸ਼ਾਮ ਨੂੰ ਠੰਢ ਆਪਣਾ ਜ਼ੋਰ ਵਿਖਾ ਰਹੀ ਹੈ। ਖੁਸ਼ਕ ਹਵਾਵਾਂ ਚੱਲ ਰਹੀਆਂ ਹਨ। ਇਸ ਦੌਰਾਨ, 2 ਦਸੰਬਰ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਇੱਕ ਤਾਜ਼ਾ ਪੱਛਮੀ ਗੜਬੜੀ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।
ਕਿਹੜੇ ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ ? (Fog Alert in Punjab)
ਵਿਭਾਗ ਵੱਲੋਂ ਮੌਸਮ ਖੁਸ਼ਕ ਰਹਿਣ ਦੀ ਉਮੀਦ ਜਤਾਈ ਗਈ ਹੈ, ਜਦਕਿ ਅੱਜ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ ਅਤੇ ਨਵਾਂਸ਼ਹਿਰ ਸ਼ਾਮਲ ਹਨ।
ਵਿਭਾਗ ਅਨੁਸਾਰ, ਪੱਛਮੀ ਗੜਬੜੀ ਨਾਲ ਪਹਾੜੀ ਇਲਾਕਿਆਂ 'ਚ ਮੌਸਮ ਬਦਲ ਸਕਦਾ ਹੈ। ਹਾਲਾਂਕਿ, ਚੰਡੀਗੜ੍ਹ ਅਤੇ ਪੰਜਾਬ 'ਚ ਮੀਂਹ ਦੀ ਕੋਈ ਸੰਭਾਵਨਾ ਵਿਖਾਈ ਨਹੀਂ ਦੇ ਰਹੀ ਹੈ। ਵਿਭਾਗ ਅਨੁਸਾਰ, ਅਗਲੇ 5 ਦਿਨਾਂ ਦਰਮਿਆਨ ਮੌਸਮ 'ਚ ਕੋਈ ਵੱਡੀ ਤਬਦੀਲੀ ਵਿਖਾਈ ਦੇ ਸਕਦੀ ਹੈ।
ਇਹ ਵੀ ਪੜ੍ਹੋ... ਪੰਜਾਬ 'ਚ ਅਨਾਜ ਖਰੀਦ ਘੁਟਾਲੇ ਨੂੰ ਲੈ ਕੇ ED ਨੇ ਜਾਂਚ ਕੀਤੀ ਤੇਜ਼, ਵੇਖੋ ਕਾਰਵਾਈ ਰਿਪੋਰਟ
- PTC NEWS