Punjab Weather Update: ਮੁੜ ਮਾਨਸੂਨ ਦੀ ਦਸਤਕ, ਇੱਥੇ ਪੜ੍ਹੋ ਪੰਜਾਬ ਦੇ ਮੌਸਮ ਨੂੰ ਲੈ ਕੇ ਪੂਰਾ ਅਪਡੇਟ
Punjab Weather Update: ਪੰਜਾਬ ਵਿੱਚ ਮਾਨਸੂਨ ਮੁੜ ਤੋਂ ਸਰਗਰਮ ਹੋ ਗਿਆ ਹੈ। ਜਿਸ ਦੇ ਚੱਲਦੇ ਸੂਬੇ 'ਚ ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਹਾਂਲਾਕਿ ਸੂਬੇ ਦੇ ਕਈ ਥਾਵਾਂ ’ਤੇ ਮੀਂਹ ਪੈ ਵੀ ਰਿਹਾ ਹੈ। ਜਿਸ ਦੇ ਨਾਲ ਲੋਕਾਂ ਨੂੰ ਹੁੰਮਸ ਭਰੀ ਤੋਂ ਕਾਫੀ ਰਾਹਤ ਮਿਲੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਬੁੱਧਵਾਰ ਤੋਂ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਸੀ। ਜਿਸਦੇ ਚੱਲਦੇ 6 ਅਗਸਤ ਤੱਕ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਲੋਕ ਹੁੰਮਸ ਭਰੀ ਗਰਮੀ ਤੋਂ ਕਾਫੀ ਪਰੇਸ਼ਾਨ ਸੀ।
#WATCH | Delhi: Rain lashes parts of the national capital.
(Visuals from National Highway 24) pic.twitter.com/Yt8AGJPXjD — ANI (@ANI) August 5, 2023
ਦੱਸ ਦਈਏ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਕਈ ਇਲਾਕਿਆਂ 'ਚ ਹਨ੍ਹੇਰੀ-ਤੂਫਾਨ ਅਤੇ ਕਈ ਹਿੱਸਿਆਂ 'ਚ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ’ਚ ਵੀ ਤੜਕਸਾਰ ਭਾਰੀ ਮੀਂਹ ਪਿਆ। ਜਿਸ ਨਾਲ ਤਾਪਮਾਨ ’ਚ ਭਾਰੀ ਗਿਰਾਵਟ ਦਰਜ ਕੀਤੀ ਗਈ।
- PTC NEWS