Punjab Weather Today : ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਵੇਖੋ ਆਗਾਮੀ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
Punjab Weather Today : ਪੰਜਾਬ 'ਚ ਕਦੇ ਮੀਂਹ ਅਤੇ ਕਦੇ ਧੁੱਪ ਵਾਲਾ ਮੌਸਮ ਚੱਲ ਰਿਹਾ ਹੈ। ਅੱਜ ਮੌਸਮ ਵਿਭਾਗ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਉਪਰਲੇ ਹਿੱਸਿਆਂ 'ਚ ਮੀਂਹ ਜ਼ਿਆਦਾ ਵਿਖਾਈ ਦੇ ਰਿਹਾ ਹੈ। ਚੰਡੀਗੜ੍ਹ ਅਤੇ ਇਸ ਦੇ ਆਸ ਪਾਸ ਦੇ ਖੇਤਰਾਂ 'ਚ ਮੀਂਹ ਨੇ ਮੌਸਮ ਨੂੰ ਸੁਹਾਵਣਾ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ...
ਮਾਨਸਾ 'ਚ ਸਕੂਲ ਵੈਨ ਤੇ PRTC ਬੱਸ ਵਿਚਾਲੇ ਭਿਆਨਕ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ, ਕਈ ਬੱਚੇ ਜ਼ਖ਼ਮੀ
4 ਦਿਨ ਤੱਕ ਪੰਜਾਬ ਦਾ ਮੌਸਮ ਰਹੇਗਾ ਖਰਾਬ
ਮੌਸਮ ਵਿਭਾਗ (IMD) ਦੇ ਅਨੁਸਾਰ, ਸਰਗਰਮ ਮਾਨਸੂਨ ਦੇ ਕਾਰਨ ਅਗਲੇ ਚਾਰ ਦਿਨਾਂ ਤੱਕ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹੇਗਾ। ਅੱਜ ਵੀ ਰਾਜ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਮੀਂਹ ਆਉਣ ਵਾਲੇ ਦਿਨਾਂ ਵਿੱਚ ਫੈਲੇਗਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ।
ਚੰਡੀਗੜ੍ਹ 'ਚ ਵੀ ਰਹੇਗੀ ਬੱਦਲ
ਵਿਭਾਗ ਅਨੁਸਾਰ, ਅੱਜ ਸੂਬੇ ਦੇ ਕੁਝ ਹਿੱਸਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਹਾਲਾਂਕਿ, ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ। ਇਹ ਹੁਣ ਆਮ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.5 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ (ਸੋਮਵਾਰ) 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਦੋ ਜ਼ਿਲ੍ਹਿਆਂ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਅਤੇ ਗਰਜ ਨਾਲ ਹਨੇਰੀ ਆਉਣ ਦੀ ਚੇਤਾਵਨੀ ਹੈ, ਜਦਕਿ ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ...
- PTC NEWS