Punjab Weather Today : ਗਰਮੀ ਨੇ ਪ੍ਰੇਸ਼ਾਨ ਕੀਤੇ ਲੋਕ , ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਅੱਜ ਮੀਂਹ ਅਤੇ ਹਨ੍ਹੇਰੀ ਦੀ ਸੰਭਾਵਨਾ
Punjab Weather Today : ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤਾਪਮਾਨ ਵਧਣ ਲੱਗ ਪਿਆ ਹੈ। 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਵਧਿਆ ਹੈ। ਹਾਲਾਂਕਿ, ਇਹ ਅਜੇ ਵੀ ਆਮ ਦੇ ਨੇੜੇ ਹੈ। ਸਮਰਾਲਾ ਵਿੱਚ 40.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੰਜ ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਹਵਾਵਾਂ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ।
ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਜਾਣਕਾਰੀ ਅਨੁਸਾਰ ਅੱਜ 15 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਸ਼ਾਮਲ ਹਨ। ਇਸੇ ਤਰ੍ਹਾਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਵੱਖ-ਵੱਖ ਥਾਵਾਂ 'ਤੇ ਤੇਜ਼ ਹਨੇਰੀ ਅਤੇ ਬਿਜਲੀ ਚਮਕਣ ਦਾ ਅਲਰਟ ਹੈ।
2 ਜੂਨ ਤੱਕ ਮੀਂਹ ਅਤੇ ਹਨ੍ਹੇਰੀ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ 29 ਅਤੇ 30 ਮਈ ਨੂੰ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ 31 ਮਈ ਅਤੇ 01 ਅਤੇ 02 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਗਰਜ/ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਲੋਕਾਂ ਨੂੰ ਗਰਜ ਦੌਰਾਨ ਘਰੋਂ ਘੱਟ ਨਿਕਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਦਰੱਖਤਾਂ ਆਦਿ ਹੇਠ ਨਾ ਖੜ੍ਹੇ ਹੋਣਾ ਚਾਹੀਦਾ ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ
ਅੰਮ੍ਰਿਤਸਰ - ਹਲਕੇ ਬੱਦਲ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।
ਜਲੰਧਰ - ਹਲਕੇ ਬੱਦਲ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।
ਲੁਧਿਆਣਾ - ਹਲਕੇ ਬੱਦਲ ਰਹਿਣਗੇ। ਤਾਪਮਾਨ 27 ਤੋਂ 38 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।
ਪਟਿਆਲਾ - ਹਲਕੇ ਬੱਦਲਾਂ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।
ਮੋਹਾਲੀ - ਹਲਕੇ ਬੱਦਲਾਂ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 37 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।
- PTC NEWS