Sun, Apr 28, 2024
Whatsapp

Punjab Weather Today: ਪੰਜਾਬ 'ਚ ਮੀਂਹ ਨੇ ਜਨਜੀਵਨ ਕੀਤਾ ਪ੍ਰਭਾਵਿਤ, ਸਕੂਲ ਬੰਦ ਕਰਨ ਦੇ ਹੁਕਮ

Punjab Weather Today: ਐਤਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ

Written by  Amritpal Singh -- July 10th 2023 08:04 AM -- Updated: July 10th 2023 08:16 AM
Punjab Weather Today: ਪੰਜਾਬ 'ਚ ਮੀਂਹ ਨੇ ਜਨਜੀਵਨ ਕੀਤਾ ਪ੍ਰਭਾਵਿਤ, ਸਕੂਲ ਬੰਦ ਕਰਨ ਦੇ ਹੁਕਮ

Punjab Weather Today: ਪੰਜਾਬ 'ਚ ਮੀਂਹ ਨੇ ਜਨਜੀਵਨ ਕੀਤਾ ਪ੍ਰਭਾਵਿਤ, ਸਕੂਲ ਬੰਦ ਕਰਨ ਦੇ ਹੁਕਮ

Punjab Weather Today: ਐਤਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਤੋਂ ਬਾਅਦ ਅਧਿਕਾਰੀ ਤੁਰੰਤ ਹਰਕਤ 'ਚ ਆ ਗਏ ਅਤੇ ਸਭ ਤੋਂ ਵੱਧ ਪ੍ਰਭਾਵਿਤ ਥਾਵਾਂ 'ਤੇ ਕਾਰਵਾਈ ਕੀਤੀ। ਅਧਿਕਾਰੀਆਂ ਨੇ ਕੁਝ ਪ੍ਰਭਾਵਿਤ ਇਲਾਕਿਆਂ 'ਚ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਦਕਿ ਪੰਜਾਬ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਕਾਰਨ ਫੌਜ ਨੂੰ ਅਲਰਟ 'ਤੇ ਰੱਖਿਆ ਗਿਆ ਹੈ।



ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮਾਨਸੂਨ ਦੇ ਮੀਂਹ ਨੇ ਦੋਵਾਂ ਰਾਜਾਂ ਦੀਆਂ ਪ੍ਰਮੁੱਖ ਸੜਕਾਂ 'ਤੇ ਆਵਾਜਾਈ ਨੂੰ ਰੋਕ ਦਿੱਤਾ ਅਤੇ ਉਡਾਣਾਂ ਵਿੱਚ ਦੇਰੀ ਹੋਈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੀਆਂ ਕਈ ਟੀਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਜਿਸ ਵਿੱਚ ਮੁਹਾਲੀ ਅਤੇ ਫਤਹਿਗੜ੍ਹ ਸਾਹਿਬ ਵੀ ਸ਼ਾਮਲ ਹਨ। ਪੰਜਾਬ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਿੱਚ ਫ਼ੌਜ ਦੇ ਜਵਾਨਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ।

ਪੰਜਾਬ ਵਿੱਚ ਦੋ ਦਿਨਾਂ ਤੋਂ ਭਾਰੀ ਮੀਂਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ, ਡਿਪਟੀ ਕਮਿਸ਼ਨਰਾਂ, ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀਜ਼) ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕ ਖਾਸ ਤੌਰ 'ਤੇ ਦਰਿਆ ਦੇ ਕੰਢਿਆਂ 'ਤੇ ਰਹਿਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਲੋਕਾਂ ਵਿਚਕਾਰ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ।'' ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮਾਨ ਦੀਆਂ ਹਦਾਇਤਾਂ 'ਤੇ ਚੱਲਦਿਆਂ ਜਲ ਸਰੋਤ ਵਿਭਾਗ ਨੇ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਅਣਚਾਹੇ ਪਾਣੀ ਦੀ ਸਮੱਸਿਆ ਨੂੰ ਰੋਕਣ ਲਈ ਕਦਮ ਚੁੱਕੇ ਹਨ, ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ।

ਰੋਪੜ ਹੈੱਡਵਰਕਸ ਤੋਂ 1.45 ਲੱਖ ਕਿਊਸਿਕ ਪਾਣੀ ਛੱਡਿਆ ਗਿਆ

ਹੇਅਰ ਨੇ ਦੱਸਿਆ ਕਿ ਹੈੱਡਕੁਆਰਟਰ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਅਤੇ ਖੇਤਰ 'ਚ ਸਟਾਫ ਤਾਇਨਾਤ ਕੀਤਾ ਗਿਆ ਹੈ।ਹਰਿਆਣਾ 'ਚ ਅੰਬਾਲਾ ਜ਼ਿਲੇ 'ਚੋਂ ਲੰਘਦੀਆਂ ਤਿੰਨ ਨਦੀਆਂ ਮਾਰਕੰਡਾ, ਘੱਗਰ ਅਤੇ ਟਾਂਗਰੀ ਖਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੰਬਾਲਾ ਛਾਉਣੀ ਨੇੜੇ ਟਾਂਗਰੀ ਬੀਚ ਨੇੜੇ ਰਹਿਣ ਵਾਲੇ ਕਈ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਮੁਤਾਬਕ ਪੰਜਾਬ ਦੇ ਰੋਪੜ ਹੈੱਡਵਰਕਸ ਤੋਂ 1.45 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਅਤੇ ਡੈਮ ਦੇ ਗੇਟ ਖੋਲ੍ਹ ਦਿੱਤੇ ਗਏ ਹਨ। ਸੁਖਨਾ ਝੀਲ ਦੇ ਕੈਚਮੈਂਟ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਡੈਮ ਦੇ ਦੋ ਗੇਟ ਖੋਲ੍ਹ ਦਿੱਤੇ ਗਏ ਹਨ। ਘੱਗਰ ਨਦੀ ਅਤੇ ਇਸ ਦੀਆਂ ਸਹਾਇਕ ਨਦੀਆਂ 'ਚ ਐਤਵਾਰ ਨੂੰ ਪਾਣੀ ਦਾ ਪੱਧਰ ਵਧ ਗਿਆ ਹੈ।

ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵੀ ਸੁਰੱਖਿਅਤ ਬਾਹਰ ਕੱਢਿਆ ਗਿਆ 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੰਜਨੀਅਰਜ਼ ਅਤੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਜਿੱਥੇ ਰਾਜਪੁਰਾ ਨੇੜੇ (ਚਿਤਕਾਰਾ ਯੂਨੀਵਰਸਿਟੀ ਕੋਲ) ਐਸ.ਵਾਈ.ਐੱਲ ਨਹਿਰ ਉਪਰ ਵਹਿ ਰਹੇ ਸ਼ਿਵਾਲਿਕ ਫੁਟਹਿਲਜ ਦੇ ਸ਼ੀਟ ਫਲੋਅ ਕਰਕੇ ਪੈਦਾ ਹੋਈ ਜਲ ਭਰਾਵ ਦੀ ਸਥਿਤੀ 'ਤੇ ਪੂਰੀ ਤਰ੍ਹਾਂ ਨਿਗਰਾਨੀ ਕਰਨ ਲਈ ਮੁਸ਼ਤੈਦੀ ਦਿਖਾਈ ਜਾ ਰਹੀ ਹੈ, ਉਥੇ ਨੇੜੇ ਪੈਂਦੇ ਨੀਲਮ ਹਸਪਤਾਲ (ਜਿੱਥੇ ਪਾਣੀ ਦਾਖਲ ਹੋ ਗਿਆ ਸੀ) ਵਿੱਚ ਦਾਖਲ 14 ਮਰੀਜ਼ਾਂ ਨੂੰ ਸੁਰੱਖਿਅਤ ਐਬੂਲੈਂਸ ਰਾਹੀਂ ਕੱਢ ਕੇ  ਸਬ-ਡਵੀਜ਼ਨ ਹਸਪਤਾਲ ਰਾਜਪੁਰਾ ਦਾਖਲ ਕਰਵਾਇਆ ਗਿਆ। ਇਹਨਾਂ ਵਿੱਚੋਂ 2 ਨੂੰ ਸਰਕਾਰੀ ਰਜਿੰਦਰਾ ਹਸਪਤਾਲ ਰੈਫ਼ਰ ਕੀਤਾ ਗਿਆ ਹੈ, ਜਦਕਿ ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵੀ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਐਸ.ਵਾਈ.ਐੱਲ ਚੰਡੀਗੜ੍ਹ ਰੋਡ 'ਤੇ ਖੁਦ ਮੌਕੇ ਉਪਰ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਕੰਟਰੋਲ ਵਿੱਚ ਹੈ ਅਤੇ ਪਾਣੀ ਦੀ ਮੈਨੇਜਮੈਂਟ ਲਈ ਇੰਜਨੀਅਰਜ਼ ਅਤੇ ਭਾਰਤੀ ਫੌਜ ਦੀਆਂ ਟੀਮਾਂ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ੀਟ ਫਲੋਅ ਨਾਲ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜਲਦੀ ਪਾਣੀ ਦੀ ਮੈਨੇਜਮੈਂਟ ਕਰ ਲਈ ਜਾਵੇਗੀ।


- PTC NEWS

Top News view more...

Latest News view more...