Wed, Jul 15, 2026
Whatsapp

Punjab Weather Today : ਪੰਜਾਬ ’ਚ ਅੱਜ ਤੋਂ ਦੋ ਦਿਨਾਂ ਲਈ ਗਰਜ, ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਮੌਸਮ ਵਿਗਿਆਨੀਆਂ ਨੇ 11 ਤੇ 12 ਜੂਨ ਨੂੰ ਮੀਂਹ ਤੇ ਹਨੇਰੀ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ ਤੇ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ।

Reported by:  PTC News Desk  Edited by:  Aarti -- June 11th 2026 08:39 AM
Punjab Weather Today : ਪੰਜਾਬ ’ਚ ਅੱਜ ਤੋਂ ਦੋ ਦਿਨਾਂ ਲਈ ਗਰਜ, ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

Punjab Weather Today : ਪੰਜਾਬ ’ਚ ਅੱਜ ਤੋਂ ਦੋ ਦਿਨਾਂ ਲਈ ਗਰਜ, ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

Punjab Weather Today :  ਪੰਜਾਬ ਅਤੇ ਚੰਡੀਗੜ੍ਹ ਵਿੱਚ ਤੜਕਸਾਰ ਹੀ ਮੌਸਮ ’ਚ ਤਬਦੀਲੀ ਦੇਖਣ ਨੂੰ ਮਿਲੀ। 14 ਜੂਨ ਤੱਕ ਮੀਂਹ, ਗਰਜ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਟ੍ਰਾਈਸਿਟੀ ਸ਼ਹਿਰਾਂ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਲਈ ਅਗਲੇ ਤਿੰਨ ਘੰਟਿਆਂ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ, ਮੋਹਾਲੀ ਵਿੱਚ ਮੀਂਹ ਸ਼ੁਰੂ ਹੋ ਗਿਆ ਹੈ। 

ਮੌਸਮ ਵਿਗਿਆਨੀਆਂ ਨੇ 11 ਤੇ 12 ਜੂਨ ਨੂੰ ਮੀਂਹ ਤੇ ਹਨੇਰੀ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ ਤੇ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ। 11 ਜੂਨ ਨੂੰ ਮਾਝਾ ਤੇ ਦੁਆਬਾ ਖੇਤਰ ਵਿੱਚ ਸਵੇਰ ਸਮੇਂ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ ਅਤੇ ਬਾਅਦ ਦੁਪਹਿਰ ਮਾਲਵਾ ਸਣੇ ਰਾਜਧਾਨੀ ਚੰਡੀਗੜ੍ਹ ਵਿੱਚ ਅਸਰ ਦਿਖਾਈ ਦੇਵੇਗਾ।


ਅੱਜ ਦਾ ਮੌਸਮ

  • ਦਿੱਲੀ ਵਿੱਚ 11-12 ਜੂਨ 
  • ਉੱਤਰਾਖੰਡ ਵਿੱਚ 11-12 ਜੂਨ, 13-14 ਜੂਨ 
  • ਪੂਰਵਾਂਚਲ ਵਿੱਚ 10-13 ਜੂਨ 
  • ਪੰਜਾਬ ਅਤੇ ਹਰਿਆਣਾ ਵਿੱਚ 11-13 ਜੂਨ 
  • ਪੂਰਬੀ ਰਾਜਸਥਾਨ ਵਿੱਚ 11 ਅਤੇ 12 ਜੂਨ 
  • ਪੱਛਮੀ ਰਾਜਸਥਾਨ ਵਿੱਚ 14-16 ਜੂਨ 
  • ਹਿਮਾਚਲ ਵਿੱਚ 14-16 ਜੂਨ 

ਪੰਜਾਬ ਵਿੱਚ ਅੱਜ ਬਠਿੰਡਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 46.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 43.2 ਡਿਗਰੀ ਸੈਲਸੀਅਸ, ਲੁਧਿਆਣਾ ਤੇ ਪਟਿਆਲਾ ਵਿੱਚ 43.6 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 42 ਡਿਗਰੀ, ਗੁਰਦਾਸਪੁਰ ਵਿੱਚ 41.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 39.3 ਡਿਗਰੀ ਸੈਲਸੀਅਸ, ਫਾਜ਼ਿਲਕਾ ਵਿੱਚ 42.8 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 43.3 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 40.8 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 40.9 ਡਿਗਰੀ ਸੈਲਸੀਅਸ, ਰੂਪਨਗਰ ਵਿੱਚ 40.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ  : Buses Strike Over : ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ, ਮੁੜ ਸ਼ੁਰੂ ਹੋਈਆਂ ਬੱਸਾਂ, PRTC ਕਾਮਿਆਂ ਨੇ ਹੜਤਾਲ ਕੀਤੀ ਖ਼ਤਮ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK