Dense Fog In Punjab: ਪੰਜਾਬ ’ਚ ਸੰਘਣੀ ਧੁੰਦ ਦਾ ਕਹਿਰ; ਸੂਬੇ ਭਰ ’ਚ ਹਾਦਸੇ ’ਚ ਹੋ ਰਿਹਾ ਵਾਧਾ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Dense Fog In Punjab: ਪੰਜਾਬ ’ਚ ਇਸ ਸਮੇਂ ਠੰਢ ਅਤੇ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਪੰਜਾਬ ਧੁੰਦ ਦੀ ਚਿੱਟੀ ਚਾਦਰ ਦੀ ਬੁੱਲਕ ’ਚ ਹੈ। ਜਿਸ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਰਫਤਾਰ ਘਟੀ ਹੋਈ ਹੈ। ਇਨ੍ਹਾਂ ਹੀ ਨਹੀਂ ਸਵੇਰ ਸਮੇਂ ਕੰਮ ਕਾਰ ਕਰਨ ਵਾਲਿਆਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਜ਼ੀਬਿਲਟੀ ਘੱਟ ਹੋਣ ਕਰਕੇ ਵਾਹਨ ਚਾਲਕ ਲਾਈਟਾਂ ਜਗਾ ਕੇ ਸਫਰ ਕਰ ਰਹੇ ਹਨ।
ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਉੱਤਰੀ ਭਾਰਤੀ ਸੂਬਿਆਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਦੂਜੇ ਪਾਸੇ ਪੰਜਾਬ ’ਚ ਸੰਘਣੀ ਧੁੰਦ ਦੇ ਚੱਲਦੇ ਕਈ ਭਿਆਨਕ ਹਾਦਸੇ ਵਧ ਰਹੇ ਹਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਭਲਕੇ ਯਾਨੀ 16 ਅਤੇ 17 ਦਸੰਬਰ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ ਅਤੇ ਮੁਜ਼ੱਫਰਾਬਾਦ 'ਚ ਹਲਕੀ ਬਾਰਿਸ਼ ਦੇ ਨਾਲ-ਨਾਲ ਕੁਝ ਇਲਾਕਿਆਂ 'ਚ ਹਲਕੀ ਬਰਫਬਾਰੀ ਵੀ ਦੇਖਣ ਨੂੰ ਮਿਲੇਗੀ।
ਦੱਸ ਦਈਏ ਕਿ ਪਹਾੜਾਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਦਿੱਲੀ 'ਚ 18 ਦਸੰਬਰ ਤੋਂ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਇਹ ਵੀ ਪੜ੍ਹੋ: Bathinda School Close: ਬਠਿੰਡਾ ’ਚ ਸੀਐੱਮ ਮਾਨ ਦੀ ਰੈਲੀ ਕਾਰਨ 6 ਸਕੂਲ ਬੰਦ, ਸਕੂਲਾਂ ’ਚ ਠਹਿਰਾਈ ਜਾਵੇਗੀ ਸਕਿਓਰਿਟੀ
- PTC NEWS