Sat, Dec 14, 2024
Whatsapp

Punjab Weather Update : ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ; ਪੱਛਮੀ ਗੜਬੜੀ ਸਰਗਰਮ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਮੌਸਮ ਕੇਂਦਰ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਮਾਨਸਾ ਅਤੇ ਸੰਗਰੂਰ ਵਿੱਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Reported by:  PTC News Desk  Edited by:  Aarti -- November 18th 2024 09:28 AM
Punjab Weather Update : ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ; ਪੱਛਮੀ ਗੜਬੜੀ ਸਰਗਰਮ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

Punjab Weather Update : ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ; ਪੱਛਮੀ ਗੜਬੜੀ ਸਰਗਰਮ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

Punjab Weather Update :  ਜੰਮੂ-ਕਸ਼ਮੀਰ 'ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਠੰਡਾ ਹੋਣ ਲੱਗਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ 'ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਪਰ ਆਉਣ ਵਾਲੇ 5 ਦਿਨਾਂ 'ਚ ਤਾਪਮਾਨ 2 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ। ਪੰਜਾਬ 'ਚ ਅੱਜ ਵੀ ਧੂੰਏਂ ਨੂੰ ਲੈ ਕੇ ਅਲਰਟ ਜਾਰੀ ਹੈ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਸਮੋਗ ਅਲਰਟ ਨਹੀਂ ਹੈ, ਪਰ ਪ੍ਰਦੂਸ਼ਣ ਨੇ ਦਮ ਤੋੜਿਆ ਹੋਇਆ ਹੈ।

ਮੌਸਮ ਕੇਂਦਰ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਮਾਨਸਾ ਅਤੇ ਸੰਗਰੂਰ ਵਿੱਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਹਾਲਾਂਕਿ ਮੰਗਲਵਾਰ ਤੋਂ ਸਥਿਤੀ ਆਮ ਵਾਂਗ ਹੋਣ ਦੀ ਉਮੀਦ ਹੈ। ਧੁੰਦ ਦਾ ਅਸਰ ਵੀ ਘਟੇਗਾ ਅਤੇ ਅਸਮਾਨ ਵੀ ਸਾਫ਼ ਰਹੇਗਾ। ਪਰ ਇਸ ਦੇ ਨਾਲ ਹੀ ਤਾਪਮਾਨ ਵੀ ਡਿੱਗਣਾ ਸ਼ੁਰੂ ਹੋ ਜਾਵੇਗਾ ਅਤੇ ਠੰਡ ਵਧਣੀ ਸ਼ੁਰੂ ਹੋ ਜਾਵੇਗੀ।

ਕਾਬਿਲੇਗੌਰ ਹੈ ਕਿ ਪੰਜਾਬ-ਹਰਿਆਣਾ ਦੀਆਂ ਹਵਾਵਾਂ ਰਾਜਧਾਨੀ ਚੰਡੀਗੜ੍ਹ ਦਾ ਦਮ ਘੁੱਟ ਰਹੀਆਂ ਹਨ। ਹਾਲਾਤ ਇਹ ਹਨ ਕਿ ਚੰਡੀਗੜ੍ਹ ਗੈਸ ਚੈਂਬਰ ਬਣ ਗਿਆ ਹੈ। ਚੰਡੀਗੜ੍ਹ ਵਿੱਚ ਪ੍ਰਦੂਸ਼ਣ ਰੈੱਡ ਜ਼ੋਨ ਵਿੱਚ ਹੈ ਅਤੇ ਉੱਥੇ ਵੱਧ ਤੋਂ ਵੱਧ AQI 382 ਦਰਜ ਕੀਤਾ ਗਿਆ ਹੈ। ਜਦੋਂਕਿ ਪੰਜਾਬ ਵਿੱਚ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ : Delhi NCR pollution : 'ਗੈਸ ਚੈਂਬਰ' ਬਣਿਆ ਦਿੱਲੀ; ਸਕੂਲਾਂ ਨੂੰ ਕੀਤਾ ਗਿਆ ਆਨਲਾਈਨ, WFH ’ਤੇ ਸਰਕਾਰ ਲੈ ਸਕਦੀ ਹੈ ਫੈਸਲਾ

- PTC NEWS

Top News view more...

Latest News view more...

PTC NETWORK