Punjab Weather Update: ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਦੀ ਚੇਤਾਵਨੀ, ਆਉਣ ਵਾਲੇ 48 ਘੰਟਿਆਂ "ਚ ਮੈਦਾਨੀ ਇਲਾਕਿਆਂ ਵਿੱਚ ਪਵੇਗਾ ਮੀਂਹ
Punjab Weather: ਪੰਜਾਬ ਵਿੱਚ ਅੱਜ (ਸੋਮਵਾਰ) ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਇਲਾਕਿਆਂ ਵਿੱਚ ਵਿਜ਼ੀਬਿਟਲੀ 50 ਮੀਟਰ ਤੋਂ ਘੱਟ ਹੋ ਸਕਦੀ ਹੈ। ਇਸ ਵੇਲੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਪਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਅੱਜ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਦੇ ਸੰਬੰਧ ਵਿੱਚ ਯੈਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈਣ ਦੀ ਉਮੀਦ ਹੈ। ਮਾਲਵਾ ਖੇਤਰ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
1 ਫਰਵਰੀ ਤੋਂ ਸਰਗਰਮ ਹੋਇਆ ਪੱਛਮੀ ਗੜਬੜੀ, ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਪਾਕਿਸਤਾਨ ਖੇਤਰ ਵਿੱਚ ਬਣਿਆ ਹੋਇਆ ਹੈ। ਜਦੋਂ ਕਿ ਇੱਕ ਹੋਰ ਸਰਕੂਲੇਸ਼ਨ ਰਾਜਸਥਾਨ ਸਰਹੱਦ 'ਤੇ ਵੀ ਹੈ। ਇਹੀ ਕਾਰਨ ਹੈ ਕਿ ਸੂਬੇ ਵਿੱਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਅੱਜ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਤੋਂ ਬਾਅਦ, 5 ਫਰਵਰੀ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਕੱਲ੍ਹ ਮੈਦਾਨੀ ਇਲਾਕਿਆਂ ਵਿੱਚ, ਯਾਨੀ 4 ਅਤੇ 5 ਫਰਵਰੀ ਨੂੰ ਮੀਂਹ ਪੈਣ ਦੀ ਉਮੀਦ ਹੈ।
- PTC NEWS