Punjab Weather Update: ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ, ਜਾਣੋ ਕੀ ਹੈ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ !
Punjab Weather Update: ਬੀਤੇ ਦਿਨ ਪੰਜਾਬ ਵਿੱਚ ਸ਼ਾਮ ਤੋਂ ਬਾਅਦ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ, ਹਨੇਰੀ ਦੇ ਨਾਲ ਮੀਂਹ ਪਿਆ। ਜਿਸ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ। ਉੱਥੇ ਹੀ ਦੂਜੇ ਪਾਸੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ। ਦੱਸ ਦਈਏ ਕਿ ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ, ਬਰਨਾਲਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨਤਾਰਨ ਆਦਿ ਜ਼ਿਲ੍ਹਿਆਂ ਵਿੱਚ ਹਨੇਰੀ ਦੇ ਨਾਲ ਮੀਂਹ ਪਿਆ।
ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ 7 ਜੂਨ ਨੂੰ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਗਰਜ ਅਤੇ ਹਨੇਰੀ ਨਾਲ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਪਰ ਤਾਪਮਾਨ 'ਚ ਗਿਰਾਵਟ ਦੀ ਸੰਭਾਵਨਾ ਘੱਟ ਹੈ।
ਦਿੱਲੀ ‘ਚ ਬੱਦਲਵਾਈ ਰਹਿਣ ਦੀ ਸੰਭਾਵਨਾ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਕ ਪਿਛਲੇ ਹਫ਼ਤੇ ਵਾਂਗ ਇਸ ਹਫ਼ਤੇ ਵੀ ਦਿੱਲੀ ਦਾ ਮੌਸਮ ਸੁਹਾਵਣਾ ਰਹਿਣ ਵਾਲਾ ਹੈ। ਇਸ ਹਫਤੇ ਵੀ ਰਾਜਧਾਨੀ ਦੇ ਕੁਝ ਸਥਾਨਾਂ 'ਤੇ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ ਇਸ ਦੌਰਾਨ ਹਲਕਾ ਮੀਂਹ ਜਾਂ ਗਰਜ ਦੇ ਨਾਲ ਤੂਫਾਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab Governor: ਮੁੜ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ ਪੰਜਾਬ ਦੇ ਰਾਜਪਾਲ, ਜਾਣੋ ਪੂਰਾ ਸ਼ੈਡਿਉਲ
- PTC NEWS