Punjab Weather Update: ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਬਦਲੇਗਾ ਮੌਸਮ ਦਾ ਮਿਜ਼ਾਜ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ
Punjab Weather Update: ਪੰਜਾਬ, ਹਰਿਆਣਾ ਤੇ ਹਿਮਾਚਲ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਇੱਕ ਵਾਰ ਫਿਰ ਤੋਂ ਮੀਂਹ ਦੀਆਂ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਵਿੱਚ ਦੋ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਚੰਡੀਗੜ੍ਹ ਮੌਸਮ ਵਿਭਾਗ ਨੇ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਜ਼ਿਲਿਆਂ 'ਚ ਭਾਰੀ ਬਾਰਿਸ਼ ਹੋਵੇਗੀ।
ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਮੀਂਹ ਪੈ ਵੀ ਰਿਹਾ ਹੈ। ਜਿਸ ਨਾਲ ਤਾਪਮਾਨ ’ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਦੀ ਹੋਈ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਪੰਜਾਬ ਦੇ ਲੋਕ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪਰੇਸ਼ਾਨ ਹੋਏ ਪਏ ਸਨ। ਲੋਕਾਂ ਦਾ ਘਰੋ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਮਾਨਸਾ, ਸੰਗਰੂਰ, ਪਟਿਆਲਾ, ਸ੍ਰੀ ਫਤਿਹਗੜ੍ਹ ਸਾਹਿਬ, ਬਰਨਾਲਾ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਦੇ ਲੋਕ ਪਿਛਲੇ ਡੇਢ ਮਹੀਨੇ ਤੋਂ ਗਰਮੀ ਨਾਲ ਜੂਝ ਰਹੇ ਸਨ।
ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ ਦੇ ਮਾਮਲੇ 'ਚ ਵੱਡਾ ਖ਼ੁਲਾਸਾ; ਸਾਥੀ ਪ੍ਰਦਰਸ਼ਨਕਾਰੀ ਨੇ ਹੀ ਮਾਰੀ ਸੀ ਗੋਲੀ!
- PTC NEWS