Punjab Monsoon Update: ਪੰਜਾਬ ‘ਚ ਮੁੜ ਦੇ ਸਕਦਾ ਹੈ ਮਾਨਸੂਨ ਦਸਤਕ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਰਹੇਗਾ ਮੌਸਮ
Punjab Monsoon Update: ਪੰਜਾਬ ‘ਚ ਮਾਨਸੂਨ ਲੋਕਾਂ ਨੂੰ ਰਾਹਤ ਨਹੀਂ ਦੇ ਸਕਿਆ ਹੈ ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਕਾਰਨ ਘਰੋਂ ਬਾਹਰ ਨਿਕਲਣਾ ਔਖਾ ਹੋ ਰਿਹਾ ਹੈ। ਪਰ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਮਾਨਸੂਨ ਦੇ ਮੁੜ ਤੋਂ ਸਰਗਰਮ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ 5 ਜੁਲਾਈ ਤੋਂ ਇੱਕ ਵਾਰ ਫਿਰ ਮਾਨਸੂਨ ਪੰਜਾਬ ‘ਚ ਦਸਤਕ ਦੇ ਸਕਦਾ ਹੈ। ਜਿਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ
ਉੱਥੇ ਹੀ ਦੂਜੇ ਪਾਸੇ ਅੱਜ ਯਾਨੀ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬੱਦਲਵਾਈ ਹੋਈ ਪਈ ਹੈ। ਹਾਲਾਂਕਿ ਕੁਝ ਹਿੱਸਿਆਂ ‘ਚ ਮੀਂਹ ਵੀ ਪਿਆ ਹੈ। ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਿਕ ਆਉਣ ਵਾਲੇ ਦਿਨ ਦਿਨਾਂ ਤੱਕ ਕਈ ਥਾਵਾਂ ‘ਤੇ ਹਲਕਾ ਦਰਮਿਆਨੀ ਮੀਂਹ ਪੈ ਸਕਦਾ ਹੈ ਪਰ 5 ਅਤੇ 6 ਤੋਂ ਬਾਅਦ ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਪਵੇਗਾ। ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਪਹਾੜੀ ਇਲਾਕਿਆਂ ‘ਚ ਮੌਸਮ ਦਾ ਹਾਲ
ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਪਹਾੜੀ ਖੇਤਰਾਂ ਵਿੱਚ ਵੀ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਉੱਤਰਾਖੰਡ 'ਚ ਮੀਂਹ ਦੇਖਣ ਨੂੰ ਮਿਲ ਸਕਦਾ ਹੈ। ਹਿਮਾਚਲ ਪ੍ਰਦੇਸ਼ ਵਿੱਚ 5 ਅਤੇ 6 ਜੁਲਾਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਗੈਸ ਸਿਲੰਡਰ ਹੋਇਆ ਮਹਿੰਗਾ; ਤੇਲ ਕੰਪਨੀਆਂ ਨੇ ਵਧਾਈ ਕੀਮਤ
- PTC NEWS