Punjab Weather Update News : 40 ਡਿਗਰੀ ਤੱਕ ਪਹੁੰਚਿਆ ਪੰਜਾਬ ਦਾ ਤਾਪਮਾਨ; ਮੌਸਮ ਵਿਭਾਗ ਵੱਲੋਂ ਹੀਟਵੇਵ ਲਈ ਅਲਰਟ ਜਾਰੀ
Punjab Weather Update News : ਪੱਛਮੀ ਗੜਬੜੀ ਤੋਂ ਬਾਅਦ ਪੰਜਾਬ ਵਿੱਚ ਰਾਹਤ ਦੇ ਦਿਨ ਹੁਣ ਖਤਮ ਹੋਣ ਵਾਲੇ ਹਨ। ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ, ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਆਮ ਰਹੇਗਾ। ਦੱਸ ਦਈਏ ਕਿ 17 ਮਈ ਤੋਂ ਗਰਮੀ ਫਿਰ ਤੇਜ਼ ਹੋ ਜਾਵੇਗੀ। ਵਿਭਾਗ ਨੇ ਦੱਖਣ-ਪੱਛਮੀ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ।
ਪੱਛਮੀ ਗੜਬੜੀ ਦੇ ਖਤਮ ਹੋਣ ਦੇ ਨਾਲ, ਸ਼ੁੱਕਰਵਾਰ ਨੂੰ ਸੂਬੇ ਵਿੱਚ ਔਸਤ ਤਾਪਮਾਨ 2 ਡਿਗਰੀ ਘੱਟ ਗਿਆ। ਹਾਲਾਂਕਿ, ਵੱਧ ਤੋਂ ਵੱਧ ਤਾਪਮਾਨ ਅਜੇ ਵੀ 40 ਡਿਗਰੀ ਤੋਂ ਉੱਪਰ ਰਿਹਾ। ਅੱਜ ਤਾਪਮਾਨ ਥੋੜ੍ਹਾ ਵਧਣ ਦੀ ਉਮੀਦ ਹੈ। ਸ਼ੁੱਕਰਵਾਰ ਨੂੰ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਸੀ, ਜਿੱਥੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਸੀ।
ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ
ਪੰਜਾਬ ਵਿੱਚ, ਬਠਿੰਡਾ ਨੂੰ ਛੱਡ ਕੇ, ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਤੋਂ ਹੇਠਾਂ ਜਾਂ ਆਸ-ਪਾਸ ਰਿਹਾ। ਫਾਜ਼ਿਲਕਾ ਵਿੱਚ 39.9 ਡਿਗਰੀ, ਮਾਨਸਾ ਵਿੱਚ 39.2 ਡਿਗਰੀ, ਪਟਿਆਲਾ ਵਿੱਚ 38.8 ਡਿਗਰੀ ਅਤੇ ਲੁਧਿਆਣਾ ਵਿੱਚ 36.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 34.6 ਡਿਗਰੀ ਅਤੇ ਜਲੰਧਰ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ 36 ਡਿਗਰੀ ਦੇ ਆਸ-ਪਾਸ ਤਾਪਮਾਨ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : Cyber Fraud : ਲੁਧਿਆਣਾ 'ਚ ਵੱਡੇ ਸਾਈਬਰ ਧੋਖਾਧੜੀ ਨੈਟਵਰਕ ਦਾ ਪਰਦਾਫਾਸ਼, 132 ਠੱਗ ਗ੍ਰਿਫ਼ਤਾਰ, ਜਾਣੋ ਕਿਹੜੇ ਲੋਕਾਂ ਨੂੰ ਬਣਾਉਂਦੇ ਸਨ ਸ਼ਿਕਾਰ ?
- PTC NEWS