New Year 2026 Weather Update : ਪੰਜਾਬ ਦੇ ਕਈ ਜ਼ਿਲ੍ਹੇ ਸੰਘਣੀ ਧੁੰਦ ਦੀ ਲਪੇਟ ’ਚ, ਜਾਣੋ ਨਵੇਂ ਸਾਲ ਮੌਕੇ ਕਿਹੋ ਜਿਹਾ ਰਹੇਗਾ ਮੌਸਮ
New Year 2026 Weather Update : ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਧੁੰਦ ਕਾਰਨ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਵਸਨੀਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਘੱਟ ਦ੍ਰਿਸ਼ਟੀ ਕਾਰਨ ਸੂਬੇ ਭਰ ’ਚ ਗੱਡੀਆਂ ਦੀ ਰਫ਼ਤਾਰ ਹੌਲੀ ਹੋ ਗਈ। ਚੰਡੀਗੜ੍ਹ ਵਿੱਚ ਵੀ ਇਸੇ ਤਰ੍ਹਾਂ ਦੇ ਹਾਲਾਤ ਬਣੇ ਹੋਏ ਹਨ।
ਇਸ ਤੋਂ ਇਲਾਵਾ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਚੰਡੀਗੜ੍ਹ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਠੰਢ ਤੇਜ਼ ਹੋ ਜਾਵੇਗੀ। ਮੌਸਮ ਵਿਗਿਆਨ ਕੇਂਦਰ ਅੱਜ ਤੋਂ ਅਗਲੇ 96 ਘੰਟਿਆਂ ਤੱਕ ਹਿਮਾਚਲ ਦੇ ਉੱਚੇ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਜਾਰੀ ਰਹੇਗੀ। ਇਸਦਾ ਪ੍ਰਭਾਵ ਸਿਰਫ਼ ਪਹਾੜੀ ਖੇਤਰਾਂ ਤੱਕ ਸੀਮਤ ਨਹੀਂ ਰਹੇਗਾ; ਠੰਢੀਆਂ ਹਵਾਵਾਂ ਪੰਜਾਬ ਅਤੇ ਚੰਡੀਗੜ੍ਹ ਦੇ ਨਾਲ-ਨਾਲ ਹਰਿਆਣਾ, ਦਿੱਲੀ ਅਤੇ ਰਾਜਸਥਾਨ ਤੱਕ ਵੀ ਪਹੁੰਚਣਗੀਆਂ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬਰਫ਼ਬਾਰੀ ਤੋਂ ਬਾਅਦ ਉੱਚੇ ਪਹਾੜਾਂ ਤੋਂ ਉੱਠਣ ਵਾਲੀ ਠੰਢੀ ਲਹਿਰ ਪੂਰੇ ਉੱਤਰੀ ਭਾਰਤ ਵਿੱਚ ਮਹਿਸੂਸ ਕੀਤੀ ਜਾਵੇਗੀ। ਅਗਲੇ ਪੰਜ ਦਿਨਾਂ ਵਿੱਚ ਹਿਮਾਚਲ ਦੇ ਕਈ ਸ਼ਹਿਰਾਂ ਵਿੱਚ ਰਾਤ ਦਾ ਤਾਪਮਾਨ 4 ਤੋਂ 7 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ ਵੀ 2 ਤੋਂ 4 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ।
ਇਹ ਵੀ ਪੜ੍ਹੋ : Punjab Vidhan Sabha Session : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, ਚਾਰ ਸਾਹਿਬਜ਼ਾਦਿਆਂ ਨੂੰ ਕੀਤਾ ਜਾਵੇਗਾ ਨਮਨ, ਮਨਰੇਗਾ ਖਿਲਾਫ਼ ਵੀ...
- PTC NEWS