Punjab Weather Update : ਪੰਜਾਬ ਦੇ 7 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ; ਦਿੱਲੀ ’ਚ ਮੀਂਹ ਦਾ ਰੈੱਡ ਅਲਰਟ ਜਾਰੀ, ਜਾਣੋ IMD ਦੀ ਤਾਜ਼ਾ ਭਵਿੱਖਬਾਣੀ
Punjab Weather Update : ਪੰਜਾਬ ਵਿੱਚ ਅੱਜ ਤੋਂ ਅਗਲੇ ਤਿੰਨ ਦਿਨਾਂ ਲਈ ਭਾਰੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਲੰਧਰ ਵਿੱਚ ਦੇਰ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਕਈ ਥਾਵਾਂ 'ਤੇ ਪਾਣੀ ਜਮ੍ਹਾਂ ਹੋ ਗਿਆ ਹੈ। ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ ਪਰ ਮੁਸ਼ਕਲਾਂ ਵੀ ਵਧ ਗਈਆਂ ਹਨ।
ਦੱਸ ਦਈਏ ਕਿ ਇਸ ਸਮੇਂ ਪੂਰੇ ਉੱਤਰ ਭਾਰਤ ’ਚ ਤੜਕਸਾਰ ਤੋਂ ਤੇਜ਼ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ’ਚ 7 ਜ਼ਿਲ੍ਹਿਆਂ ’ਚ ਤੇਜ਼ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਰਾਜਪੁਰਾ, ਜਲੰਧਰ, ਅੰਮ੍ਰਿਤਸਰ, ਮੁਹਾਲੀ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਸੂਬੇ ਭਰ ਦੇ ਕਈ ਇਲਾਕਿਆਂ ’ਚ ਮੀਂਹ ਪੈ ਰਿਹਾ ਹੈ ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ ਪਰ ਕਈ ਥਾਵਾਂ ’ਤੇ ਇਹ ਮੀਂਹ ਆਫਤ ਦਾ ਕਾਰਨ ਬਣਿਆ ਹੋਇਆ ਹੈ।
ਦੂਜੇ ਪਾਸੇ ਮੌਸਮ ਵਿਭਾਗ ਨੇ ਅੱਜ ਦਿੱਲੀ-ਐਨਸੀਆਰ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਉੱਤਰੀ ਦਿੱਲੀ ਨੂੰ ਛੱਡ ਕੇ, ਬਾਕੀ ਸਾਰੇ ਖੇਤਰਾਂ ਵਿੱਚ ਭਾਰੀ ਮੀਂਹ ਪਵੇਗਾ।
ਬੁੱਧਵਾਰ ਨੂੰ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦਾ ਘੱਟੋ-ਘੱਟ ਤਾਪਮਾਨ 0.9 ਡਿਗਰੀ ਵਧਿਆ। ਇਹ ਆਮ ਦੇ ਨੇੜੇ ਵੀ ਰਿਹਾ। ਪਠਾਨਕੋਟ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 24.9 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : Himachal Cloud Burst : ਹਿਮਾਚਲ 'ਚ ਕੁਦਰਤ ਦਾ ਕਹਿਰ, 5 ਥਾਂਵਾਂ 'ਤੇ ਫਟੇ ਬੱਦਲ, 3 ਲੋਕਾਂ ਦੀ ਮੌਤ, ਵੇਖੋ ਭਿਆਨਕ ਮੰਜਰ ਦੀ ਵੀਡੀਓ
- PTC NEWS