Punjab Weather Update : ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ, 21 ਤੋਂ 23 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਚੇਤਾਵਨੀ
Punjab Weather Update : ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਆਉਣ ਵਾਲੇ ਦਿਨਾਂ ਵਿੱਚ ਮੌਸਮ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਸੂਬੇ ਭਰ 'ਚ 21 ਤੋਂ 23 ਤਰੀਕ ਤੱਕ ਭਾਰੀ ਬਰਸਾਤ ਹੋ ਸਕਦੀ ਹੈ। ਜਿਸ ਲਈ ਕਈ ਜ਼ਿਲ੍ਹਿਆਂ ਲਈ ਰੈਡ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਭ ਤੋਂ ਵੱਧ ਬਾਰਿਸ਼ ਤਰਨਤਰਨ ਜ਼ਿਲ੍ਹੇ ਵਿੱਚ ਹੋਈ ਹੈ ਅਤੇ ਸਭ ਤੋਂ ਘੱਟ ਕਪੂਰਥਲਾ ਜ਼ਿਲ੍ਹੇ ਵਿੱਚ ਹੋਈ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਹੁਣ ਤੱਕ 15% ਬਾਰਿਸ਼ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਵੀ ਪਾਣੀ ਦੀ ਨਿਕਾਸੀ ਸਮੇਤ ਸਪਰੇਆਂ ਆਦਿ ਕਰਨ 'ਤੇ ਵੀ ਖਾਸ ਧਿਆਨ ਰੱਖਣ ਦੀ ਅਪੀਲ ਕੀਤੀ ਹੈ।
ਉਧਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਕਿਹਾ ਕਿ ਮੌਨਸੂਨ ਆਪਣਾ ਪੂਰਾ ਜ਼ੋਰ ਦਿਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੂਨ ਮਹੀਨੇ ਵਿੱਚ ਨੌਰਮਲ ਨਾਲੋ ਜਿਆਦਾ ਬਾਰਿਸ਼ ਰਿਕਾਰਡ ਕੀਤੀ ਗਈ ਹੈ ਅਤੇ ਜੁਲਾਈ ਦੇ ਪਹਿਲੇ ਦੋ ਹਫ਼ਤਿਆਂ ਵਿਚ ਵੀ ਆਮ ਤੋਂ ਜ਼ਿਆਦਾ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਬਾਰਿਸ਼ ਤਰਨਤਾਰਨ ਜ਼ਿਲ੍ਹੇ ਵਿਚ ਹੋਈ ਹੈ ਅਤੇ ਸਭ ਤੋਂ ਘੱਟ ਕਪੂਰਥਲਾ ਵਿੱਚ ਹੋਈ ਹੈ। ਉਹਨਾਂ ਕਿਹਾ ਕਿ 21 ਜੁਲਾਈ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰੇਡ ਅਲਰਟ ਅਤੇ ਕਈ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ 19 ਅਤੇ 20 ਜੁਲਾਈ ਨੂੰ ਬਾਦਲ ਛਾਏ ਰਹਿਣਗੇ ਅਤੇ 21 ਤੋਂ 23 ਤੱਕ ਭਾਰੀ ਬਰਸਾਤ ਹੋਵੇਗੀ। ਹੁਣ ਤੱਕ 15 ਫ਼ੀਸਦ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ ਕਿਹਾ ਕਿ ਪਾਣੀ ਦੀ ਨਿਕਾਸੀ ਦਾ ਖਾਸ ਪ੍ਰਬੰਧ ਰੱਖਿਆ ਜਾਵੇ ਅਤੇ ਸਪਰੇਅ ਵਗੈਰਾ ਵੀ ਨਾ ਕੀਤੀ ਜਾਵੇ ,ਜਿਸ ਨਾਲ ਕਿਸੇ ਤਰੀਕੇ ਦੇ ਨਾਲ ਫਸਲਾਂ ਨੂੰ ਨੁਕਸਾਨ ਹੋਵੇ।
ਦਰਅਸਲ 'ਚ ਪਿਛਲੇ 24 ਘੰਟਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ਵਿੱਚ ਥੋੜ੍ਹਾ ਵਾਧਾ ਦੇਖਿਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਔਸਤ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 2.1 ਡਿਗਰੀ ਘੱਟ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ ਤਾਪਮਾਨ 36.3 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ 31 ਡਿਗਰੀ, ਲੁਧਿਆਣਾ ਵਿੱਚ 32.4, ਪਟਿਆਲਾ ਵਿੱਚ 32.6, ਪਠਾਨਕੋਟ ਵਿੱਚ 34.1 ਅਤੇ ਬਠਿੰਡਾ ਵਿੱਚ 32.8 ਡਿਗਰੀ ਦਰਜ ਕੀਤਾ ਗਿਆ।
ਬੀਤੀ ਸ਼ਾਮ 5:30 ਵਜੇ ਤੱਕ ਫਾਜ਼ਿਲਕਾ ਵਿੱਚ 18.5 ਮਿਲੀਮੀਟਰ, ਅੰਮ੍ਰਿਤਸਰ ਵਿੱਚ 17.8 ਮਿਲੀਮੀਟਰ, ਫਿਰੋਜ਼ਪੁਰ ਵਿੱਚ 9 ਮਿਲੀਮੀਟਰ, ਪਠਾਨਕੋਟ ਵਿੱਚ 2 ਮਿਲੀਮੀਟਰ, ਲੁਧਿਆਣਾ ਵਿੱਚ 1.8 ਮਿਲੀਮੀਟਰ ਅਤੇ ਮੋਗਾ ਵਿੱਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
8 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਰਿਹਾ
ਜਦੋਂ ਕਿ ਸੂਬੇ ਵਿੱਚ ਜੁਲਾਈ ਮਹੀਨੇ ਵਿੱਚ ਘੱਟ ਮੀਂਹ ਪੈ ਰਿਹਾ ਹੈ, ਉੱਥੇ 8 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਵੱਧ ਮੀਂਹ ਪੈ ਰਿਹਾ ਹੈ। ਅੰਮ੍ਰਿਤਸਰ ਵਿੱਚ 1 ਤੋਂ 17 ਜੁਲਾਈ ਤੱਕ 193.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 119 ਪ੍ਰਤੀਸ਼ਤ ਜ਼ਿਆਦਾ ਹੈ। ਇਸ ਦੇ ਨਾਲ ਹੀ ਤਰਨਤਾਰਨ ਵਿੱਚ 183.9 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ 239 ਪ੍ਰਤੀਸ਼ਤ ਜ਼ਿਆਦਾ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਆਮ ਨਾਲੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ।ਇਸ ਦੇ ਨਾਲ ਹੀ ਕਪੂਰਥਲਾ, ਐਸਬੀਐਸ ਅਤੇ ਮੋਹਾਲੀ ਵਿੱਚ ਆਮ ਨਾਲੋਂ ਬਹੁਤ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਕਪੂਰਥਲਾ ਅਤੇ ਐਸਬੀਐਸ ਨਗਰ ਵਿੱਚ ਜੁਲਾਈ ਵਿੱਚ ਹੁਣ ਤੱਕ 35.9 ਮਿਲੀਮੀਟਰ ਬਾਰਿਸ਼ ਹੋਈ ਹੈ। ਜਦੋਂ ਕਿ ਮੋਹਾਲੀ ਵਿੱਚ ਸਿਰਫ 40.4 ਮਿਲੀਮੀਟਰ ਬਾਰਿਸ਼ ਹੋਈ ਹੈ।
ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਮੌਸਮ
ਅੰਮ੍ਰਿਤਸਰ - ਬੱਦਲਵਾਈ, ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ 27 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ - ਬੱਦਲਵਾਈ, ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ 27 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ - ਬੱਦਲਵਾਈ ਰਹੇਗੀ, ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ - ਬੱਦਲਵਾਈ ਰਹੇਗੀ, ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ- ਬੱਦਲਵਾਈ ਰਹੇਗੀ, ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
- PTC NEWS