Punjab Weather Update : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਕਈ ਜ਼ਿਲ੍ਹਿਆਂ 'ਚ ਸਵੇਰ ਤੋਂ ਪੈ ਰਿਹਾ ਮੀਂਹ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ
Punjab Weather Update : ਪੰਜਾਬ ਵਿੱਚ ਮਾਨਸੂਨ ਦਾਖਲ ਹੋ ਗਿਆ ਹੈ। ਜਿਸ ਕਰਕੇ ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲਣ ਲੱਗਾ ਹੈ। ਜਿਸ ਨਾਲ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ ਪੰਜਾਬ ਦੇ ਕੁੱਝ ਇਲਾਕਿਆਂ 'ਚ ਸਵੇਰੇ ਤੋਂ ਮੀਂਹ ਪੈ ਰਿਹਾ ਹੈ ਅਤੇ ਕੁੱਝ ਇਲਾਕਿਆਂ 'ਚ ਬੱਦਲਵਾਈ ਹੈ। ਮੌਸਮ ਵਿਭਾਗ ਨੇ ਪੂਰੇ ਹਫ਼ਤੇ ਸੂਬੇ ਵਿੱਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਗੁਰੂ ਨਗਰੀ 'ਚ ਅੱਜ ਸਵੇਰੇ ਹੋਈ ਤੇਜ਼ ਬਾਰਿਸ਼ ਨਾਲ ਸ਼ਹਿਰ ਵਾਸੀਆਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੀ ਹੈ। ਜਿਸ ਨਾਲ ਅੰਮ੍ਰਿਤਸਰ ਵਾਸੀਆਂ ਦੇ ਚਿਹਰੇ 'ਤੇ ਖੁਸ਼ੀ ਨਜ਼ਰ ਆਈ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਬਿਜਲੀ ਦੇ ਲੰਬੇ ਲੰਬੇ ਕੱਟ ਤੋਂ ਲੋਕ ਪ੍ਰੇਸ਼ਾਨ ਸਨ। ਇਸ ਦੇ ਨਾਲ ਹੀ ਮੋਗਾ ਵਿੱਚ ਵੀ ਮੌਸਮ ਦਾ ਮਿਜਾਜ ਬਦਲਿਆ ਹੈ ਅਤੇ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਇੱਕ ਘੰਟੇ ਦੇ ਕਰੀਬ ਪਈ ਬਾਰਿਸ਼ ਨਾਲ ਮੌਸਮ ਠੰਡ 'ਚ ਤਬਦੀਲ ਹੋਇਆ ਹੈ।
ਮੌਸਮ ਵਿਭਾਗ ਨੇ ਪੂਰੇ ਹਫ਼ਤੇ ਸੂਬੇ ਵਿੱਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਲੋਕਾਂ ਨੂੰ ਪੂਰੇ ਹਫ਼ਤੇ ਲਈ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ 30 ਜੂਨ ਤੱਕ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼, ਬਿਜਲੀ ਲਸ਼ਕਣ ਅਤੇ ਤੇਜ਼ ਹਵਾਵਾਂ ਲਈ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤੇ ਹਨ।
ਸੂਬੇ ਵਿੱਚ ਇਸ ਤਰ੍ਹਾਂ ਹੀ ਰਹੇਗਾ ਮੌਸਮ
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ,ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ , ਪਟਿਆਲਾ ,ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਦੀ ਸੰਭਾਵਨਾ ਹੈ।
- PTC NEWS