Punjab Weather Update : ਪੰਜਾਬ ਦੇ 4 ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ , 29 ਜੂਨ ਤੱਕ ਮੌਸਮ ਬਦਲਣ ਦੀ ਭਵਿੱਖਬਾਣੀ
Punjab Weather Update : ਪੰਜਾਬ 'ਚ 26 ਜੂਨ ਦੀ ਸਵੇਰ ਤੱਕ 5.9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹਾਲਾਂਕਿ, ਬਾਅਦ ਵਿੱਚ ਧੁੱਪ ਨਿਕਲ ਗਈ। ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ। ਵੀਰਵਾਰ ਸ਼ਾਮ ਨੂੰ ਸੂਬੇ ਦੇ ਤਾਪਮਾਨ ਵਿੱਚ 2.3 ਡਿਗਰੀ ਦਾ ਵਾਧਾ ਹੋਇਆ, ਹਾਲਾਂਕਿ ਇਹ ਤਾਪਮਾਨ ਆਮ ਨਾਲੋਂ 4.3 ਡਿਗਰੀ ਘੱਟ ਰਹਿਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਸੂਬੇ ਦੇ ਚਾਰ ਜ਼ਿਲ੍ਹਿਆਂ, ਅੰਮ੍ਰਿਤਸਰ, ਜਲੰਧਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ, ਜਿੱਥੇ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ 29.5 ਡਿਗਰੀ, ਫਿਰੋਜ਼ਪੁਰ ਦਾ 29 ਡਿਗਰੀ, ਫਾਜ਼ਿਲਕਾ ਦਾ 28.7 ਡਿਗਰੀ ਅਤੇ ਜਲੰਧਰ ਦਾ ਨੂਰਮਹਿਲ 29.3 ਡਿਗਰੀ ਰਿਹਾ।
ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ
ਇਸ ਦੇ ਨਾਲ ਹੀ ਪੰਜਾਬ ਦੇ ਚਾਰ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿੱਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਸ਼ਨੀਵਾਰ ਨੂੰ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29 ਜੂਨ ਨੂੰ ਸੂਬੇ ਵਿੱਚ ਇੱਕ ਵਾਰ ਫਿਰ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਿਜਲੀ ਲਸ਼ਕਣ ਦੀ ਸੰਭਾਵਨਾ ਹੈ। ਜਦੋਂ ਕਿ 30 ਜੂਨ ਨੂੰ ਵੀ ਪੂਰੇ ਸੂਬੇ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਮੌਸਮ
ਅੰਮ੍ਰਿਤਸਰ - ਅੱਜ ਸ਼ਹਿਰ ਵਿੱਚ ਹਲਕੇ ਬੱਦਲ ਅਤੇ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ - ਅੱਜ ਸ਼ਹਿਰ ਵਿੱਚ ਹਲਕੇ ਬੱਦਲ ਅਤੇ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ - ਅੱਜ ਸ਼ਹਿਰ ਵਿੱਚ ਹਲਕੇ ਬੱਦਲ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਅੱਜ ਸ਼ਹਿਰ ਵਿੱਚ ਹਲਕੇ ਬੱਦਲ ਛਾਏ ਰਹਿਣ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ- ਅੱਜ ਸ਼ਹਿਰ ਵਿੱਚ ਹਲਕੇ ਬੱਦਲ ਛਾਏ ਰਹਿਣ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
- PTC NEWS