Punjab Weather Update : ਪੰਜਾਬ ਚ ਮੁੜ ਬਦਲਿਆ ਮੌਸਮ ਦਾ ਮਿਜਾਜ, ਇਨ੍ਹਾਂ 10 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚਿਤਾਵਨੀ
Punjab Weather Update : ਪੰਜਾਬ ਵਿੱਚ ਅੱਜ ਭਾਰੀ ਮੀਂਹ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪੰਜਾਬ ਤੋਂ ਇਲਾਵਾ, ਅੱਜ ਹਿਮਾਚਲ ਪ੍ਰਦੇਸ਼ ਵਿੱਚ ਇੱਕ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸਦਾ ਪ੍ਰਭਾਵ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ। ਹਿਮਾਚਲ ਦੇ ਭਾਖੜਾ, ਪੋਂਗ ਅਤੇ ਰਣਜੀਤ ਸਾਗਰ ਡੈਮਾਂ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਤੇਜ਼ੀ ਨਾਲ ਭਰ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੰਜਾਬ ਲਈ ਆਫ਼ਤ ਲਿਆ ਸਕਦਾ ਹੈ।
ਪਹਾੜਾਂ ਵਿੱਚ ਮੀਂਹ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ, ਪਠਾਨਕੋਟ ਸਥਿਤ ਰਣਜੀਤ ਸਾਗਰ ਡੈਮ ਦੀ ਝੀਲ ਦਾ ਪਾਣੀ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ, ਰਣਜੀਤ ਸਾਗਰ ਡੈਮ ਦੀ ਝੀਲ ਦਾ ਪਾਣੀ ਦਾ ਪੱਧਰ 524 ਮੀਟਰ ਦੇ ਨੇੜੇ ਪਹੁੰਚ ਗਿਆ ਹੈ, ਖ਼ਤਰੇ ਦਾ ਨਿਸ਼ਾਨ 527 ਮੀਟਰ ਹੈ, ਰਣਜੀਤ ਸਾਗਰ ਡੈਮ ਦੀ ਝੀਲ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 3 ਮੀਟਰ ਦੂਰ ਹੈ, ਰਣਜੀਤ ਸਾਗਰ ਡੈਮ ਰਾਵੀ ਦਰਿਆ 'ਤੇ ਬਣਿਆ ਹੈ, ਡੈਮ ਪ੍ਰਸ਼ਾਸਨ ਵਧਦੇ ਪਾਣੀ ਦੇ ਪੱਧਰ 'ਤੇ ਨਜ਼ਰ ਰੱਖ ਰਿਹਾ ਹੈ।
ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਭਾਖੜਾ ਤੋਂ ਛੱਡੇ ਗਏ ਪਾਣੀ ਦਾ ਅਸਰ ਪੰਜਾਬ ਦੇ ਮੋਗਾ ਵਿੱਚ ਵੀ ਦੇਖਣ ਨੂੰ ਮਿਲਿਆ। ਵੀਰਵਾਰ ਨੂੰ ਸਤਲੁਜ ਦੇ ਪਾਣੀ ਦਾ ਪੱਧਰ ਵਧ ਗਿਆ। ਜਿਸ ਤੋਂ ਬਾਅਦ ਮੋਗਾ ਸਮੇਤ 8 ਜ਼ਿਲ੍ਹਿਆਂ ਦੇ ਕਈ ਪਿੰਡ ਹੁਣ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਡੈਮਾਂ ਦਾ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
22 ਅਗਸਤ 2025 ਨੂੰ ਸਵੇਰੇ 6 ਵਜੇ ਤੱਕ ਦੇ ਅੰਕੜਿਆਂ ਅਨੁਸਾਰ, ਪੰਜਾਬ ਦੇ ਤਿੰਨੋਂ ਵੱਡੇ ਡੈਮਾਂ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ (
ਇਹ ਵੀ ਪੜ੍ਹੋੇ : Hoshiarpur Blast Update News : LPG ਟੈਂਕਰ ’ਚ ਹੋਇਆ ਧਮਾਕਾ, 2 ਦੀ ਮੌਤ, ਕਈ ਗੰਭੀਰ ਜ਼ਖ਼ਮੀ; ਘਰ ਤੇ ਦੁਕਾਨਾਂ ਸੜੀਆਂ
- PTC NEWS