Punjab Weather Update : ਮੌਸਮ ਵਿਭਾਗ ਵੱਲੋਂ ਧੁੰਦ ਦਾ ਯੈਲੋ ਅਲਰਟ, 22 ਨੂੰ ਮੀਂਹ ਦੀ ਸੰਭਾਵਨਾ, ਜਾਣੋ ਕਦੋਂ ਮਿਲੇਗੀ ਠੰਢ ਤੋਂ ਰਾਹਤ
Punjab Weather News : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 22 ਅਤੇ 23 ਜਨਵਰੀ ਨੂੰ ਮੀਂਹ (Rain Alert) ਦੀ ਸੰਭਾਵਨਾ ਦੱਸੀ ਗਈ ਹੈ, ਜਿਸ ਨਾਲ ਤਾਪਮਾਨ 'ਚ ਮੁੜ ਕਮੀ ਆ ਸਕਦੀ ਹੈ। ਪੀਏਯੂ ਲੁਧਿਆਣਾ (PAU Ludhiana) ਦੇ ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਠੰਢ ਤੋਂ ਫਿਲਹਾਲ ਰਾਹਤ ਨਹੀਂ ਮਿਲੇਗੀ। ਇਸ ਦੇ ਨਾਲ ਹੀ ਧੁੰਦ (Fog) ਨੂੰ ਲੈ ਕੇ ਅੱਜ ਅਤੇ ਕੱਲ ਲਈ ਕਈ ਖੇਤਰਾਂ 'ਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਬਦਲਦੇ ਮੌਸਮ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਮੌਸਮ ਵਿਗਿਆਨੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਮੌਸਮ ਵਿੱਚ ਲਗਾਤਾਰ ਵੱਡੇ ਬਦਲਾਵ ਵੇਖਣ ਨੂੰ ਮਿਲ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਠੰਡੀਆਂ ਹਵਾਵਾਂ ਚੱਲ ਰਹੀਆਂ ਸਨ ਪਰ ਉੱਥੇ ਹੀ ਹੁਣ ਤਾਪਮਾਨ ਆਮ ਨਾਲੋਂ ਵੱਧ ਰਿਕਾਰਡ ਕੀਤਾ ਗਿਆ ਹੈ, ਜਿਸ ਨਾਲ ਬੇਸ਼ੱਕ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲੇਗੀ ਪਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਧੁੰਦ ਨੂੰ ਲੈ ਕੇ ਪੰਜਾਬ ਦੇ ਕੇਂਦਰੀ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਹੀ 22 ਜਨਵਰੀ ਅਤੇ 23 ਜਨਵਰੀ ਨੂੰ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਦੇ ਨਾਲ ਮੁੜ ਤਾਪਮਾਨ ਡਿੱਗ ਸਕਦਾ ਹੈ। ਉਹਨਾਂ ਨੇ ਕਿਹਾ ਕਿ ਇਹ ਮੀਂਹ ਰੱਬੀ ਫਸਲਾਂ ਲਈ ਚੰਗਾ ਹੈ।
- PTC NEWS