Fri, Feb 7, 2025
Whatsapp

Punjab Winters Update : ਦਿੱਲੀ ਦੇ ਮੌਸਮ ਨੇ ਤੋੜਿਆ ਰਿਕਾਰਡ; ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ

ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਐਤਵਾਰ ਨੂੰ ਰਾਜਧਾਨੀ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਦਿਨ ਵੇਲੇ 4 ਤੋਂ 8 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਵੀ ਚੱਲਦੀ ਰਹੇਗੀ।

Reported by:  PTC News Desk  Edited by:  Aarti -- February 02nd 2025 01:17 PM
Punjab Winters Update  :  ਦਿੱਲੀ ਦੇ ਮੌਸਮ ਨੇ ਤੋੜਿਆ ਰਿਕਾਰਡ; ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ

Punjab Winters Update : ਦਿੱਲੀ ਦੇ ਮੌਸਮ ਨੇ ਤੋੜਿਆ ਰਿਕਾਰਡ; ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ

Punjab Weather Update :  ਦਿੱਲੀ ਗਰਮ ਮੌਸਮ ਦੇ ਮਾਮਲੇ ਵਿੱਚ ਇੱਕ ਤੋਂ ਬਾਅਦ ਇੱਕ ਰਿਕਾਰਡ ਤੋੜ ਰਹੀ ਹੈ। ਇਸ ਸਾਲ ਫਰਵਰੀ ਮਹੀਨੇ ਦੀ ਸ਼ੁਰੂਆਤ 15 ਸਾਲਾਂ ਵਿੱਚ ਸਭ ਤੋਂ ਗਰਮ ਦਰਜ ਕੀਤੀ ਗਈ। ਇਸ ਤੋਂ ਪਹਿਲਾਂ ਜਨਵਰੀ ਦਾ ਮਹੀਨਾ ਵੀ ਪਿਛਲੇ ਛੇ ਸਾਲਾਂ ਵਿੱਚ ਸਭ ਤੋਂ ਗਰਮ ਮਹੀਨਾ ਦਰਜ ਕੀਤਾ ਗਿਆ ਸੀ।

ਦੱਸ ਦਈਏ ਕਿ ਇਸ ਵਾਰ ਫਰਵਰੀ ਦੇ ਪਹਿਲੇ ਦਿਨ ਰਾਜਧਾਨੀ ਵਿੱਚ ਕਾਫ਼ੀ ਗਰਮੀ ਮਹਿਸੂਸ ਹੋਈ। 2011 ਤੋਂ 2025 ਤੱਕ ਫਰਵਰੀ ਦੇ ਦਿਨ ਵੱਧ ਤੋਂ ਵੱਧ ਤਾਪਮਾਨ ਕਦੇ ਵੀ 26 ਡਿਗਰੀ ਤੋਂ ਵੱਧ ਨਹੀਂ ਹੋਇਆ। ਪਰ ਸ਼ਨੀਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੱਛਮੀ ਗੜਬੜੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦਾ ਮੌਸਮ ਵਿਗੜਨ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਐਤਵਾਰ ਨੂੰ ਰਾਜਧਾਨੀ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਦਿਨ ਵੇਲੇ 4 ਤੋਂ 8 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਵੀ ਚੱਲਦੀ ਰਹੇਗੀ। ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਗਲੇ ਦੋ ਦਿਨਾਂ ਯਾਨੀ 3 ਅਤੇ 4 ਫਰਵਰੀ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਹੈ। ਇਸ ਸਮੇਂ ਦੌਰਾਨ, ਵੱਧ ਤੋਂ ਵੱਧ ਤਾਪਮਾਨ 22 ਤੋਂ 25 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 9 ਤੋਂ 12 ਡਿਗਰੀ ਸੈਲਸੀਅਸ ਹੋ ਸਕਦਾ ਹੈ। ਬੁੱਧਵਾਰ ਤੋਂ ਦਿੱਲੀ ਦਾ ਮੌਸਮ ਸਾਫ਼ ਹੋ ਜਾਵੇਗਾ।

ਦੂਜੇ ਪਾਸੇ ਪੰਜਾਬ ਵਿੱਚ ਸੰਘਣੀ ਧੁੰਦ ਦੇਖੀ ਗਈ। ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਸੀ। ਜਿਸ ਤੋਂ ਬਾਅਦ ਦਿਨ ਭਰ ਜ਼ਿਆਦਾਤਰ ਬੱਦਲਵਾਈ ਰਹੀ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਸੀ, ਪਰ ਸੋਮਵਾਰ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ।

ਦੱਸ ਦਈਏ ਕਿ ਸੋਮਵਾਰ ਯਾਨੀ 3 ਫਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਹ ਫਰਵਰੀ ਦਾ ਪਹਿਲਾ ਪੱਛਮੀ ਗੜਬੜ ਹੈ। ਜਿਸਦਾ ਪ੍ਰਭਾਵ ਪੂਰੇ ਉੱਤਰੀ ਭਾਰਤ ਵਿੱਚ ਦਿਖਾਈ ਦੇਵੇਗਾ। 3 ਤੋਂ 5 ਫਰਵਰੀ ਤੱਕ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ, 3 ਅਤੇ 4 ਫਰਵਰੀ ਨੂੰ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Roadways Bus Crushes Toll Employee : ਸੋਹਨਾ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ ; ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਟੋਲ ਬਚਾਉਣ ਦੇ ਚੱਕਰ ’ਚ ਟੋਲ ਕਰਮਚਾਰੀ ਨੂੰ ਕੁਚਲਿਆ

- PTC NEWS

Top News view more...

Latest News view more...

PTC NETWORK