9 Girls missing in Ludhiana : ਲੁਧਿਆਣਾ ’ਚ 9 ਕੁੜੀਆਂ ਦੇ ਲਾਪਤਾ ਹੋਣ ਦਾ ਭਖਿਆ ਮਾਮਲਾ; ਪੰਜਾਬ ਮਹਿਲਾ ਕਮਿਸ਼ਨ ਨੇ ਮਾਮਲੇ ਦਾ ਲਿਆ ਸੂ-ਮੋਟੋ ਨੋਟਿਸ
ਪੰਜਾਬ ਦੇ ਲੁਧਿਆਣਾ ਤੋਂ ਨੌਂ ਕੁੜੀਆਂ ਦੇ ਰਹੱਸਮਈ ਢੰਗ ਨਾਲ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਮਹਿਲਾ ਕਮਿਸ਼ਨ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਤਲਬ ਕੀਤਾ ਹੈ। ਕਮਿਸ਼ਨ ਨੇ ਮਹਿਲਾ ਕਮਿਸ਼ਨ ਨੂੰ 8 ਜੂਨ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਮਹਿਲਾ ਕਮਿਸ਼ਨ ਨੂੰ 8 ਜੂਨ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਇਸ ਮਾਮਲੇ ਦੀ ਕਿਸੇ ਸੀਨੀਅਰ ਰੈਂਕਿੰਗ ਅਧਿਕਾਰੀ ਤੋਂ ਨਿਰਪੱਖ ਜਾਂਚ ਕਰਵਾਉਣ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਅਤੇ ਇਸਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਦੇ ਤਹਿਤ ਨੋਟਿਸ ਜਾਰੀ ਕੀਤਾ ਹੈ।
ਦੱਸ ਦਈਏ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਨੇ ਕੁੜੀਆਂ ਦੀਆਂ ਤਸਵੀਰਾਂ ਨੂੰ ਵੀ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਉਨ੍ਹਾਂ ਨੇ ਕਿਹਾ ਕਿ 9 ਕੁੜੀਆਂ ਦੇ ਗਾਇਬ ਹੋਣਾ ਸਾਡੀ ਕਾਨੂੰਨ ਵਿਵਸਥਾ ਅਤੇ ਔਰਤਾਂ ਦੀ ਸੁਰੱਖਿਆ ’ਤੇ ਵੱਡਾ ਸਵਾਲ ਹੈ। ਦੱਸਣਯੋਗ ਹੈ ਕਿ ਇਹ 9 ਕੁੜੀਆਂ ਲੁਧਿਆਣਾ ’ਚ ਅਪ੍ਰੈਲ ਤੋਂ ਮਈ ਮਹੀਨੇ ’ਚ ਗਾਇਬ ਹੋਈਆਂ ਹਨ।
- PTC NEWS