Mon, Jul 22, 2024
Whatsapp

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਮੌਤ, ਦੋ ਧੀਆਂ ਦਾ ਪਿਓ ਸੀ ਨੌਜਵਾਨ ਅਰਵਿੰਦਰ ਸਿੰਘ

Punjab Youth Died Australia : ਮ੍ਰਿਤਕ ਅਰਵਿੰਦਰ ਸਿੰਘ (31) ਦੇ ਪਿਤਾ ਨਿਰਮਲ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਰਵਿੰਦਰ ਦਾ 2015 ਵਿੱਚ ਵਿਆਹ ਹੋਇਆ ਸੀ ਅਤੇ 2016 ਵਿੱਚ ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਚਲਾ ਗਿਆ ਸੀ।

Reported by:  PTC News Desk  Edited by:  KRISHAN KUMAR SHARMA -- July 07th 2024 02:03 PM
ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਮੌਤ, ਦੋ ਧੀਆਂ ਦਾ ਪਿਓ ਸੀ ਨੌਜਵਾਨ ਅਰਵਿੰਦਰ ਸਿੰਘ

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਮੌਤ, ਦੋ ਧੀਆਂ ਦਾ ਪਿਓ ਸੀ ਨੌਜਵਾਨ ਅਰਵਿੰਦਰ ਸਿੰਘ

Punjab Youth Died Australia : ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਅਰਵਿੰਦਰ ਸਿੰਘ ਦੀ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਇੱਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰ ਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਉਥੇ ਹੀ ਸਰਕਾਰ ਕੋਲੋਂ ਆਪਣੇ ਨੌਜਵਾਨ ਪੁੱਤ ਅਰਵਿੰਦਰ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ, ਤਾਂ ਜੋ ਪਰਿਵਾਰ ਅੰਤਿਮ ਰਸਮਾ ਆਪਣੀਆਂ ਅੱਖਾਂ ਮੂਹਰੇ ਕਰ ਸਕੇ।

ਇਸ ਸਬੰਧੀ ਮ੍ਰਿਤਕ ਅਰਵਿੰਦਰ ਸਿੰਘ (31) ਦੇ ਪਿਤਾ ਨਿਰਮਲ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਰਵਿੰਦਰ ਦਾ 2015 ਵਿੱਚ ਵਿਆਹ ਹੋਇਆ ਸੀ ਅਤੇ 2016 ਵਿੱਚ ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਚਲਾ ਗਿਆ ਸੀ। ਇਸ ਤੋਂ ਬਾਅਦ 7 ਸਾਲ ਬਾਅਦ ਉਹ 20 ਫਰਵਰੀ 2024 ਨੂੰ ਆਪਣੇ ਘਰ ਪਰਤਿਆ ਅਤੇ 28 ਅਪ੍ਰੈਲ 2024 ਨੂੰ ਪਰਿਵਾਰ ਸਮੇਤ ਮੈਲਬੌਰਨ ਵਾਪਸ ਚਲਾ ਗਿਆ।


ਦੋ ਧੀਆਂ ਦਾ ਪਿਓ ਸੀ ਅਰਵਿੰਦਰ ਸਿੰਘ

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਅਮਰਿੰਦਰ ਸਿੰਘ ਟਰੱਕ ਲੈ ਕੇ ਸਿਡਨੀ ਗਿਆ ਸੀ, ਜਿੱਥੇ ਟਰੱਕ ਦੀ ਤਰਪਾਲ ਦੀ ਮੁਰੰਮਤ ਕਰਦੇ ਸਮੇਂ ਉਹ ਟਰੱਕ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦਾ ਸਿਰ ਜ਼ਮੀਨ 'ਤੇ ਜਾ ਵੱਜਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਅਰਵਿੰਦਰ ਸਿੰਘ ਉਸ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਆਪਣੇ ਪਿੱਛੇ ਦੋ ਧੀਆਂ 6 ਸਾਲ ਤੇ 6 ਮਹੀਨੇ ਦੀਆਂ ਅਤੇ ਪਤਨੀ ਛੱਡ ਗਿਆ ਹੈ।ਅਰਵਿੰਦਰ ਸਿੰਘ ਦੀ ਮਾਂ ਅਮਰਜੀਤ ਕੌਰ ਦਾ ਬੁਰਾ ਹਾਲ ਹੈ ਅਤੇ ਰੋ ਰਹੀ ਹੈ।

ਅਮਰਜੀਤ ਕੌਰ ਨੇ ਦੱਸਿਆ ਕਿ 7 ਸਾਲ ਬਾਅਦ ਉਸ ਦਾ ਲੜਕਾ ਆਪਣੇ ਬੱਚਿਆਂ ਅਤੇ ਪਤਨੀ ਨਾਲ ਉਸ ਦੇ ਘਰ ਉਸ ਨੂੰ ਮਿਲਣ ਆਇਆ ਸੀ, ਜਿੱਥੇ ਉਹ ਆਪਣੇ ਖੇਤਾਂ ਵਿੱਚ ਕੰਮ ਕਰਦਾ ਸੀ ਅਤੇ ਉਨ੍ਹਾਂ ਲਈ ਨਵਾਂ ਟਰੈਕਟਰ ਵੀ ਲੈ ਕੇ ਆਇਆ ਸੀ ਅਤੇ ਜਾਣ ਵੇਲੇ ਉਸ ਨੇ ਕਿਹਾ ਸੀ ਕਿ ਉਹ ਜਲਦੀ ਹੀ ਲੈ ਦੇਵੇਗਾ। ਉਹ ਆਸਟ੍ਰੇਲੀਆ ਦੀ ਪੀ.ਆਰ. ਪ੍ਰਾਪਤ ਕਰੇਗਾ ਅਤੇ ਫਿਰ ਦਸੰਬਰ ਤੱਕ ਮੁੜ ਆਪਣੇ ਘਰ ਪਰਤਣਗੇ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ ਅਤੇ ਗੁਰੂ ਘਰ ਜਾ ਕੇ ਸ਼ੁਕਰਾਨਾ ਕਰਨਗੇ। ਅਰਵਿੰਦਰ ਸਿੰਘ ਦੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਇਕਲੌਤੇ ਪੁੱਤਰ ਨੂੰ ਆਖਰੀ ਵਾਰ ਆਪਣੀਆਂ ਅੱਖਾਂ ਨਾਲ ਦੇਖ ਸਕਣ।

- PTC NEWS

Top News view more...

Latest News view more...

PTC NETWORK