Punjabi Actor ਜੈ ਰੰਧਾਵਾ ਨਾਲ ਫ਼ਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ , ਸਿਰ 'ਚ ਲੱਗੀ ਸੱਟ
Punjabi Actor Jai Randhawa: ਪੰਜਾਬੀ ਅਦਾਕਾਰ ਜੈ ਰੰਧਾਵਾ ਨਾਲ ਫ਼ਿਲਮ ਦੀ ਸ਼ੂਟਿੰਗ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਜੈ ਰੰਧਾਵਾ ਆਪਣੀ ਨਵੀਂ ਪੰਜਾਬੀ ਫ਼ਿਲਮ 'ਇਸ਼ਕਨਾਮਾ' ਦੀ ਸ਼ੂਟਿੰਗ ਕਰ ਰਹੇ ਸਨ। ਇਸ ਦੌਰਾਨ ਇੱਕ ਸਟੰਟ ਸੀਨ ਕਰਦੇ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸਾ ਇੰਨਾ ਗੰਭੀਰ ਸੀ ਕਿ ਸ਼ੂਟਿੰਗ ਨੂੰ ਤੁਰੰਤ ਰੋਕਣਾ ਪਿਆ ਅਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।
ਜੈ ਰੰਧਾਵਾ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਐਕਸ਼ਨ ਲਈ ਜਾਣੇ ਜਾਂਦੇ ਹਨ, ਆਪਣੀ ਨਵੀਂ ਫ਼ਿਲਮ 'ਇਸ਼ਕਨਾਮਾ 56' ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਸਨ। ਸਟੰਟ ਸੀਨ ਕਰਦੇ ਸਮੇਂ ਜੈ ਰੰਧਾਵਾ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਉਨ੍ਹਾਂ ਨੂੰ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਜਿਵੇਂ ਹੀ ਇਹ ਖ਼ਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਜੈ ਰੰਧਾਵਾ ਦੇ ਪ੍ਰਸ਼ੰਸਕਾਂ ਅਤੇ ਪੰਜਾਬੀ ਸਿਨੇਮਾ ਦੇ ਸਿਤਾਰਿਆਂ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਦੁਆਵਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਜੈ ਰੰਧਾਵਾ ਦੀ ਹਸਪਤਾਲ ਤੋਂ ਇਕ ਫੋਟੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਫ਼ਿਲਮ ਵਿੱਚ ਉਹ ਇੱਕ ਬਹੁਤ ਹੀ ਵੱਖਰੇ ਅੰਦਾਜ਼ ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਹਾਦਸੇ ਕਾਰਨ ਫ਼ਿਲਮ ਦਾ ਸ਼ੂਟਿੰਗ ਸ਼ਡਿਊਲ ਕੁਝ ਦਿਨਾਂ ਲਈ ਅੱਗੇ ਵਧ ਸਕਦਾ ਹੈ।
- PTC NEWS