Thu, Oct 10, 2024
Whatsapp

Kapurthala news : ਅਮਰੀਕਾ 'ਚ ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਸਟੋਰ ਬੰਦ ਕਰਕੇ ਜਾਣ ਲੱਗਾ ਸੀ ਘਰ

Punjabi shot dead in Chicago USA : ਮ੍ਰਿਤਕ ਨਵੀਨ ਸਿੰਘ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਦਾ ਰਹਿਣ ਵਾਲਾ ਸੀ ਅਤੇ ਸਾਬਕਾ ਪ੍ਰਧਾਨ ਲੋਕਲ ਗੁ: ਪ੍ਰਬੰਧਕ ਕਮੇਟੀ ਨਡਾਲਾ ਜਥੇਦਾਰ ਸੂਰਤ ਸਿੰਘ ਦਾ ਜਵਾਈ ਸੀ।

Reported by:  PTC News Desk  Edited by:  KRISHAN KUMAR SHARMA -- September 11th 2024 09:07 AM -- Updated: September 11th 2024 09:13 AM
Kapurthala news : ਅਮਰੀਕਾ 'ਚ ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਸਟੋਰ ਬੰਦ ਕਰਕੇ ਜਾਣ ਲੱਗਾ ਸੀ ਘਰ

Kapurthala news : ਅਮਰੀਕਾ 'ਚ ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਸਟੋਰ ਬੰਦ ਕਰਕੇ ਜਾਣ ਲੱਗਾ ਸੀ ਘਰ

Punjabi businessman shot dead in Chicago USA : ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਸ਼ਿਕਾਗੋ 'ਚ ਇੱਕ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਕਾਰੋਬਾਰੀ ਨਵੀਨ ਸਿੰਘ ਦੇਰ ਰਾਤ ਸਟੋਰ ਬੰਦ ਕਰਕੇ ਘਰ ਜਾਣ ਲੱਗਾ ਸੀ। ਇਸ ਦੌਰਾਨ ਉਸ ਨੂੰ ਅਮਰੀਕੀ ਮੂਲ ਦੇ ਵਿਅਕਤੀ ਨੇ ਗੋਲੀਆਂ ਮਾਰ ਦਿੱਤੀਆਂ।

ਜਾਣਕਾਰੀ ਅਨੁਸਾਰ 50 ਸਾਲਾ ਨਵੀਨ ਸਿੰਘ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਲੀਕਰ ਸਟੋਰ ਚਲਾਉਂਦਾ ਸੀ। ਮ੍ਰਿਤਕ ਨਵੀਨ ਸਿੰਘ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਦਾ ਰਹਿਣ ਵਾਲਾ ਸੀ ਅਤੇ ਸਾਬਕਾ ਪ੍ਰਧਾਨ ਲੋਕਲ ਗੁ: ਪ੍ਰਬੰਧਕ ਕਮੇਟੀ ਨਡਾਲਾ ਜਥੇਦਾਰ ਸੂਰਤ ਸਿੰਘ ਦਾ ਜਵਾਈ ਸੀ।


ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੂਰਤ ਸਿੰਘ ਦੇ ਛੋਟੇ ਭਰਾ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਸਿੰਘ ਆਪਣੇ ਪਰਿਵਾਰ ਨਾਲ ਪਿਛਲੇ 35 ਸਾਲ ਤੋਂ ਅਮਰੀਕਾ ਦੇ ਸ਼ਿਕਾਗੋ ਵਿੱਚ ਰਹਿ ਰਿਹਾ ਹੈ ਤੇ ਉਸਦੇ ਉਥੇ ਆਪਣੇ ਸਟੋਰ ਹਨ। ਬੀਤੀ ਰਾਤ ਅਮਰੀਕਾ ਦੇ 10:30 ਕੁ ਵਜੇ ਉਹ ਘਰ ਜਾਣ ਲਈ ਸਟੋਰ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ ਕਿ ਅਮਰੀਕਾ ਮੂਲ ਦਾ ਇੱਕ ਕਾਲਾ ਵਿਅਕਤੀ ਸਮਾਨ ਲੈਣ ਆਇਆ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਹਾਂ ਦਰਮਿਆਨ ਬਹਿਸਬਾਜ਼ੀ ਹੋਈ, ਜਿਸ ਦੌਰਾਨ ਅਮਰੀਕੀ ਵਿਅਕਤੀ ਨੇ ਨਵੀਨ ਸਿੰਘ ਦੇ ਗੋਲੀਆਂ ਮਾਰ ਦਿੱਤੀਆਂ, ਜਿਸ ਦੌਰਾਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਪੁਲਿਸ ਨੇ ਉਕਤ ਮੁਲਜ਼ਮ ਕਾਲੇ ਵਿਅਕਤੀ ਨੂੰ ਗਿਰਫਤਾਰ ਕਰ ਲਿਆ ਤੇ ਸਟੋਰ ਨੂੰ ਸੀਲ ਕਰ ਦਿੱਤਾ ਹੈ।

- PTC NEWS

Top News view more...

Latest News view more...

PTC NETWORK