ਪੰਜਾਬ ਤੋਂ ਹਿਮਾਚਲ ਗਏ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤ
Accident In Himachal: ਹਿਮਾਚਲ ਪ੍ਰਦੇਸ਼ ਦੇ ਦੋਹਰਾ ’ਚ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਇੱਕ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਬਾਕੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਕਾਰ ’ਚ 5 ਲੋਕ ਸਵਾਰ ਸੀ।
ਮੀਡੀਆ ਰਿਪਰੋਟਾਂ ਦੀ ਮੰਨੀਏ ਤਾਂ ਲੁਧਿਆਣਾ ਤੋਂ ਇੱਕ ਪਰਿਵਾਰ ਜਵਾਲਾਮੁਖੀ ਮੰਦਰ ਤੋਂ ਚਿੰਤਪੁਰਣੀ ਮੰਦਰ ਵਿੱਚ ਦਰਸ਼ਨ ਕਰਨ ਜਾ ਰਹੇ ਸੀ। ਪਰ ਰਸਤੇ ’ਚ ਉਨ੍ਹਾਂ ਦੀ ਗੱਡੀ ਸਿੱਧੀ ਖਾਈ ’ਚ ਜਾ ਡਿੱਗ ਗਈ ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਦੂਜੀ ਕਾਰ ਨੂੰ ਬਚਾਉਣ ਦੇ ਚੱਕਰ ’ਚ ਇਹ ਭਿਆਨਕ ਹਾਦਸਾ ਵਾਪਰਿਆ।
ਹਾਦਸਾ ’ਚ 5 ਲੋਕਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿਸ ’ਚ 3 ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹੋਈਆਂ ਸੀ। ਜਦਕਿ 1 ਮਹਿਲਾ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ: SC ਵੱਲੋਂ ਨਜ਼ਰਸਾਨੀ ਪਟੀਸ਼ਨ ਖਾਰਜ ਕਰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ
- PTC NEWS