Fri, Dec 5, 2025
Whatsapp

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਲੁਧਿਆਣਾ ਦੇ ਹਸਪਤਾਲ 'ਚ ਜ਼ੇਰੇ ਇਲਾਜ

Surinder Shinda: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਵਿਗੜ ਗਈ

Reported by:  PTC News Desk  Edited by:  Amritpal Singh -- July 11th 2023 01:08 PM -- Updated: July 11th 2023 02:45 PM
ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਲੁਧਿਆਣਾ ਦੇ ਹਸਪਤਾਲ 'ਚ ਜ਼ੇਰੇ ਇਲਾਜ

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਲੁਧਿਆਣਾ ਦੇ ਹਸਪਤਾਲ 'ਚ ਜ਼ੇਰੇ ਇਲਾਜ

Surinder Shinda: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ  ਛਿੰਦਾ ਦਾ ਇਲਾਜ ਕੀਤਾ ਜਾ ਰਿਹਾ ਹੈ।


ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਬੇਟੇ ਮਨਿੰਦਰ ਛਿੰਦਾ ਨੇ  ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਬਿਲਕੁਲ ਠੀਕ ਹਨ, ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦਾ ਲੁਧਿਆਣਾ ਦੇ ਨਿੱਜੀ ਹਸਪਤਾਲ ਤੋਂ ਇਲਾਜ ਚਲ ਰਿਹਾ ਸੀ, ਜਿਸ ਕਰਕੇ ਉਨ੍ਹਾਂ ਨੂੰ ਇੱਥੇ ਲੈ ਕੇ ਆਏ ਸੀ , ਪਰ ਉਹ ਬਿਲਕੁਲ ਠੀਕ ਹਨ। ਛਿੰਦਾ ਦੇ ਬੇਟੇ ਮਨਿੰਦਰ ਛਿੰਦਾ ਨੇ ਕਿਹਾ ਅਫ਼ਵਾਹਾਂ 'ਤੇ ਯਕੀਨ ਨਾ ਕੀਤਾ ਜਾ ਜਾਏ।


ਬੀਤੇ ਦਿਨ ਰਾਜ ਸਭਾ ਮੈਂਬਰ ਹੰਸਰਾਜ ਹੰਸ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਮਿਲਣ ਆਏ ਸਨ। ਛਿੰਦਾ ਨੇ 'ਪੁਤ ਜੱਟਾਂ ਦੇ', 'ਟਰੱਕ ਬਿੱਲੀਆ', 'ਬਲਬੀਰੋ ਭਾਬੀ', 'ਕੇਹਰ ਸਿੰਘ ਦੀ ਮੌਤ' ਆਦਿ ਕਈ ਹਿੱਟ ਗੀਤ ਦਿੱਤੇ ਹਨ। ਛਿੰਦਾ ਨੇ ਸਵੈ. ਪੰਜਾਬੀ ਗਾਇਕ ਕੁਲਦੀਪ ਮਾਣਕ ਦੇ ਸਹਿਯੋਗੀ ਰਹੇ ਹਨ। ਛਿੰਦਾ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ, ਗਿੱਲ ਹਰਦੀਪ ਅਤੇ ਉਨ੍ਹਾਂ ਦੇ ਪੁੱਤਰ ਮਨਿੰਦਰ ਸ਼ਿੰਦਾ ਨੂੰ ਸੰਗੀਤ ਦੀ ਸਿੱਖਿਆ ਦਿੱਤੀ।

- PTC NEWS

Top News view more...

Latest News view more...

PTC NETWORK
PTC NETWORK