Wed, Mar 26, 2025
Whatsapp

Punjabi Language Digital Course : ਪੰਜਾਬੀ ਭਾਸ਼ਾ ਵਿੱਚ ਪਹਿਲਾ ਡਿਜੀਟਲ ਕੋਰਸ , ਜਾਣੋ ਪੂਰੀ ਜਾਣਕਾਰੀ

ਪੰਜਾਬ (1901-47) ਸਿਰਲੇਖ ਵਾਲਾ, ਮੂਕ ਹੁਣ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ, ਪਟਿਆਲਾ ਵਿਖੇ ਵਿਕਸਤ ਕੀਤਾ ਜਾਵੇਗਾ। ਇਹ ਚਾਰ-ਕ੍ਰੈਡਿਟ ਕੋਰਸ ਹੈ ਜਿਸ ਵਿੱਚ 40 ਮਾਡਿਊਲ ਹਨ ਅਤੇ ਇਸਨੂੰ ਸਵੈਮ ਪੋਰਟਲ ਰਾਹੀਂ ਪੇਸ਼ ਕੀਤਾ ਜਾਵੇਗਾ।

Reported by:  PTC News Desk  Edited by:  Aarti -- March 03rd 2025 10:50 AM
Punjabi Language Digital Course : ਪੰਜਾਬੀ ਭਾਸ਼ਾ ਵਿੱਚ ਪਹਿਲਾ ਡਿਜੀਟਲ ਕੋਰਸ , ਜਾਣੋ ਪੂਰੀ ਜਾਣਕਾਰੀ

Punjabi Language Digital Course : ਪੰਜਾਬੀ ਭਾਸ਼ਾ ਵਿੱਚ ਪਹਿਲਾ ਡਿਜੀਟਲ ਕੋਰਸ , ਜਾਣੋ ਪੂਰੀ ਜਾਣਕਾਰੀ

Punjabi Language Digital Course : ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ, ਪਟਿਆਲਾ ਨੇ ਪੰਜਾਬੀ ਭਾਸ਼ਾ ਵਿੱਚ ਪਹਿਲੇ ਮੂਕ (ਮੈਸਿਵ ਓਪਨ ਔਨਲਾਈਨ ਕੋਰਸ) ਲਈ ਪ੍ਰਵਾਨਗੀ ਪ੍ਰਾਪਤ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਹੈ।

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਇਤਿਹਾਸ ਵਿਭਾਗ ਦੇ ਮੁਖੀ ਡਾ. ਜਸਬੀਰ ਸਿੰਘ ਦੇ ਮੂਕ ਪ੍ਰਸਤਾਵ ਨੂੰ ਕਨਸੋਰਟੀਅਮ ਫਾਰ ਐਜੂਕੇਸ਼ਨਲ ਕੰਮੁਨੀਕੇਸ਼ਨ  (ਸੀ.ਈ.ਸੀ.) ਦੁਆਰਾ ਪ੍ਰਵਾਨਗੀ ਦੇ ਦਿੱਤੀ ਗਈ ਹੈ।  ਪੰਜਾਬ (1901-47) ਸਿਰਲੇਖ ਵਾਲਾ, ਮੂਕ ਹੁਣ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ, ਪਟਿਆਲਾ ਵਿਖੇ ਵਿਕਸਤ ਕੀਤਾ ਜਾਵੇਗਾ। ਇਹ ਚਾਰ-ਕ੍ਰੈਡਿਟ ਕੋਰਸ ਹੈ ਜਿਸ ਵਿੱਚ 40 ਮਾਡਿਊਲ ਹਨ ਅਤੇ ਇਸਨੂੰ ਸਵੈਮ ਪੋਰਟਲ ਰਾਹੀਂ ਪੇਸ਼ ਕੀਤਾ ਜਾਵੇਗਾ।


ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦੇ ਡਾਇਰੈਕਟਰ ਦਲਜੀਤ ਅਮੀ ਨੇ ਇਸ ਨੂੰ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਪਟਿਆਲਾ ਦੇ ਇਤਿਹਾਸ ਵਿੱਚ ਮਹੱਤਵਪੂਰਨ ਪ੍ਰਾਪਤੀ ਅਤੇ ਪੰਜਾਬੀ ਵਿੱਚ ਡਿਜੀਟਲ ਵਿਦਿਅਕ ਸਮੱਗਰੀ ਬਣਾਉਣ ਵੱਲ ਇੱਕ ਵੱਡਾ ਕਦਮ ਦੱਸਿਆ। ਉਨ੍ਹਾਂ ਦੱਸਿਆ ਕਿ ਖੁਦ ਪੰਜਾਬ ਯੂਨੀਵਰਸਿਟੀ ਤੋਂ ਪੜ੍ਹਾਈ ਕਰਨ ਤੋਂ ਬਾਅਦ ਅਤੇ ਹੁਣ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸਥਿਤ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਵਿੱਚ ਕੰਮ ਕਰਦੇ ਹੋਏ ਇਸ ਨੂੰ ਦੋ ਅਦਾਰਿਆਂ ਦੇ ਸਾਂਝੇ ਉਦਮ ਵਜੋਂ ਵੇਖਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਵਿੱਚ ਮਿਆਰੀ ਸਮੱਗਰੀ ਬਣਾਉਣ ਨਾਲ ਪੰਜਾਬੀ ਮਾਧਿਅਮ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ।

ਡਾ. ਜਸਬੀਰ ਸਿੰਘ ਨੇ ਪੰਜਾਬੀ ਵਿੱਚ ਡਿਜੀਟਲ ਸਮੱਗਰੀ ਬਣਾਉਣ ਦੀ ਸ਼ੁਰੂਆਤ ਕਰਨ ਦੇ ਮੌਕੇ 'ਤੇ ਖੁਸ਼ੀ ਪ੍ਰਗਟ ਕੀਤੀ, ਨਾ ਸਿਰਫ਼ ਇਤਿਹਾਸ ਦੇ ਮਜ਼ਮੂਨ ਲਈ ਸਗੋਂ ਪੰਜਾਬੀ ਦੇ ਪ੍ਰਚਾਰ ਲਈ ਵੀ ਇਸਦੀ ਮਹੱਤਤਾ ਨੂੰ ਉਜਾਗਰ ਕੀਤਾ।

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੁਰਮੁਖ ਸਿੰਘ ਨੇ ਕਿਹਾ ਕਿ ਇਹ ਪਹਿਲ ਯੂਨੀਵਰਸਿਟੀ ਦੇ ਪੰਜਾਬੀ ਨੂੰ ਪ੍ਰਫੁਲਤ ਕਰਨ ਦੇ ਮਨੋਰਥ ਨਾਲ ਪੂਰੀ ਤਰ੍ਹਾਂ ਮੇਲ ਖਾਂਦੀ ਹੈ। ਉਨ੍ਹਾਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਸਵਾਗਤਯੋਗ ਮਿਸਾਲ ਦੱਸਿਆ ਜੋ ਅੱਗੇ ਹੋਰ ਕੰਮ ਲਈ ਰਾਹ ਪੱਧਰ ਕਰੇਗੀ।

ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ-ਚਾਂਸਲਰ ਅਤੇ ਇਸ ਵੇਲੇ ਆਇਸਰ ਮੋਹਾਲੀ ਵਿੱਚ ਕੰਮ ਕਰ ਰਹੇ ਪ੍ਰੋ. ਅਰਵਿੰਦ ਨੇ ਇਸਨੂੰ ਪੰਜਾਬੀ  ਲਈ ਇੱਕ ਮੀਲ ਪੱਥਰ ਦੱਸਿਆ। ਉਨ੍ਹਾਂ ਨੇ ਪੰਜਾਬੀ ਵਿੱਚ ਨਵਾਂ ਗਿਆਨ-ਵਿਗਿਆਨ ਲਿਆਉਣ, ਇਸਨੂੰ ਨਵੇਂ ਵਿਚਾਰਾਂ ਅਤੇ ਅਤਿ-ਆਧੁਨਿਕ ਖੋਜਾਂ ਨਾਲ ਭਰਪੂਰ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ। ਪ੍ਰੋ. ਅਰਵਿੰਦ ਨੇ ਵਾਈਸ-ਚਾਂਸਲਰ ਵਜੋਂ ਆਪਣੇ ਕਾਰਜਕਾਲ ਦੌਰਾਨ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਨੂੰ ਮੁੜ ਸੁਰਜੀਤ ਕੀਤਾ।

ਪੰਜਾਬ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ. ਰੇਣੂ ਵਿਜ ਨੇ ਵੀ ਇਸ ਪਹਿਲ 'ਤੇ ਖੁਸ਼ੀ ਪ੍ਰਗਟ ਕੀਤੀ। ਇਸੇ ਤਰ੍ਹਾਂ, ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ. ਕਰਮਜੀਤ ਸਿੰਘ, ਜਿਨ੍ਹਾਂ ਨੇ ਲਗਭਗ ਤਿੰਨ ਦਹਾਕਿਆਂ ਤੋਂ ਪੰਜਾਬ ਯੂਨੀਵਰਸਿਟੀ ਵਿੱਚ ਪੜ੍ਹਾਇਆ ਹੈ, ਨੇ ਦੋਵਾਂ ਅਦਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਿਜੀਟਲ ਸਿੱਖਿਆ ਅੱਗੇ ਵਧਣ ਦਾ ਰਾਹ ਹੈ ਅਤੇ ਪੰਜਾਬੀ ਵਿੱਚ ਡਿਜੀਟਲ ਸਮੱਗਰੀ ਪੈਦਾ ਕਰਵਾਉਣਾ ਜ਼ਰੂਰੀ ਹੈ।

ਦਲਜੀਤ ਅਮੀ ਨੇ ਅੱਗੇ ਕਿਹਾ ਕਿ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਨੇ ਪਹਿਲਾਂ ਅੰਗਰੇਜ਼ੀ ਅਤੇ ਹਿੰਦੀ ਵਿੱਚ ਮੂਕ ਬਣਾਏ ਹਨ।  ਇਹ ਪ੍ਰਵਾਨਗੀ ਇਸਦੇ ਕੰਮ ਦੀ ਨਵੀਂ ਵੰਨਗੀ ਜੋੜਨ ਵਾਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਹੋਣ ਕਰਕੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਲੰਬੇ ਸਮੇਂ ਤੋਂ ਪੰਜਾਬੀ ਵਿੱਚ ਡਿਜੀਟਲ ਸਮੱਗਰੀ ਬਣਾਉਣ ਦੀ ਇੱਛਾ ਰੱਖਦਾ ਸੀ, ਅਤੇ ਇਹ ਪਹਿਲਕਦਮੀ ਉਸੇ ਨਜ਼ਰੀਏ ਨੂੰ ਸਾਕਾਰ ਕਰਦੀ ਹੈ।

ਇਹ ਵੀ ਪੜ੍ਹੋ : Punjab Cabinet Meeting News : ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਹੋ ਸਕਦਾ ਹੈ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

- PTC NEWS

Top News view more...

Latest News view more...

PTC NETWORK