Thu, Mar 20, 2025
Whatsapp

Punjabi language row : ਮੁਗਲਾਂ ਦੇ ਸਮੇਂ ਤੋਂ ਮੌਜੂਦਾ ਸਮੇਂ ਤੱਕ ਦਿੱਲੀ ਨੇ ਕਦੇ ਪੰਜਾਬ ਨੂੰ ਨਹੀਂ ਸਮਝਿਆ : ਮਨੀਸ਼ ਤਿਵਾੜੀ

Punjabi language Controversy : ਤਿਵਾੜੀ ਨੇ ਕਿਹਾ ਕਿ ਕੇਂਦਰ ਵੱਲੋਂ ਲਗਾਤਾਰ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੁਰਾਣੀਆਂ ਰਵਾਇਤਾਂ ਨੂੰ ਤੋੜ ਕੇ ਕੇਂਦਰ ਵੱਲੋਂ ਬੀਬੀਐਮਬੀ ਵਿੱਚ ਪੰਜਾਬ ਦੀ ਨੁਮਾਇੰਦਗੀ ਨੂੰ ਘੱਟ ਕੀਤਾ ਜਾਣਾ ਨਿੰਦਣਯੋਗ ਹੈ।

Reported by:  PTC News Desk  Edited by:  KRISHAN KUMAR SHARMA -- February 27th 2025 05:56 PM -- Updated: February 27th 2025 06:00 PM
Punjabi language row : ਮੁਗਲਾਂ ਦੇ ਸਮੇਂ ਤੋਂ ਮੌਜੂਦਾ ਸਮੇਂ ਤੱਕ ਦਿੱਲੀ ਨੇ ਕਦੇ ਪੰਜਾਬ ਨੂੰ ਨਹੀਂ ਸਮਝਿਆ : ਮਨੀਸ਼ ਤਿਵਾੜੀ

Punjabi language row : ਮੁਗਲਾਂ ਦੇ ਸਮੇਂ ਤੋਂ ਮੌਜੂਦਾ ਸਮੇਂ ਤੱਕ ਦਿੱਲੀ ਨੇ ਕਦੇ ਪੰਜਾਬ ਨੂੰ ਨਹੀਂ ਸਮਝਿਆ : ਮਨੀਸ਼ ਤਿਵਾੜੀ

CBSE Punjabi language : ਚੰਡੀਗੜ੍ਹ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਮੁਗਲਾਂ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਦਿੱਲੀ ਨੇ ਕਦੇ ਵੀ ਪੰਜਾਬ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ ਤੇ ਇਸ ਦਾ ਵੱਡਾ ਖਮਿਆਜਾ ਦਿੱਲੀ ਅਤੇ ਪੰਜਾਬ ਦੋਵਾਂ ਨੂੰ ਭੁਗਤਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸਮਝਣਾ ਚਾਹੀਦਾ ਹੈ ਕੇ ਪੰਜਾਬ ਦੀ ਇਕ ਅਮੀਰ ਵਿਰਾਸਤ ਹੈ ਤੇ ਪੰਜਾਬੀਆਂ ਨੂੰ ਆਪਣੀ ਬੋਲੀ 'ਤੇ ਮਾਣ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਹੋਂਦ ਪੰਜਾਬ, ਪੰਜਾਬੀਅਤ ਤੇ ਪੰਜਾਬੀ 'ਤੇ ਨਿਰਭਰ ਹੈ ਤੇ ਜੇਕਰ ਸੀਬੀਐਸਈ ਜਾਂ ਹੋਰ ਅਦਾਰਾ ਸੂਬੇ ਅੰਦਰੋਂ ਪੰਜਾਬੀ ਨੂੰ ਖਤਮ ਕਰਨ ਦੀ ਗੱਲ ਵੀ ਕਰੇਗਾ ਤਾਂ ਪੰਜਾਬੀ ਉਸ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਕੇਂਦਰੀ ਅਦਾਰੇ ਬੀਬੀਐਮਬੀ ਵਿੱਚ ਪੰਜਾਬ ਦੀ ਘੱਟ ਰਹੀ ਨੁਮਾਇੰਦਗੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਤਿਵਾੜੀ ਨੇ ਕਿਹਾ ਕਿ ਕੇਂਦਰ ਵੱਲੋਂ ਲਗਾਤਾਰ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੁਰਾਣੀਆਂ ਰਵਾਇਤਾਂ ਨੂੰ ਤੋੜ ਕੇ ਕੇਂਦਰ ਵੱਲੋਂ ਬੀਬੀਐਮਬੀ ਵਿੱਚ ਪੰਜਾਬ ਦੀ ਨੁਮਾਇੰਦਗੀ ਨੂੰ ਘੱਟ ਕੀਤਾ ਜਾਣਾ ਨਿੰਦਣਯੋਗ ਹੈ।


'ਰਾਣਾ ਗੁਰਜੀਤ ਦੀ ਬਿਆਨਬਾਜ਼ੀ ਮੰਦਭਾਗੀ'

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਲਈ ਪਾਰਟੀ ਅੰਦਰ ਚੱਲ ਰਹੀ ਖਾਨਾ ਜੰਗੀ ਬਾਰੇ ਤਿਵਾੜੀ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਸੂਬਾ ਕਾਂਗਰਸ ਨੂੰ ਵਧੀਆ ਢੰਗ ਨਾਲ ਚਲਾ ਰਹੇ ਹਨ ਅਤੇ ਰਾਣਾ ਗੁਰਜੀਤ ਸਿੰਘ ਵੱਲੋਂ ਬੀਤੇ ਦਿਨੀਂ ਕਾਂਗਰਸ ਪ੍ਰਧਾਨ ਬਾਰੇ ਕੀਤੀ ਗਈ ਬਿਆਨਬਾਜੀ ਮੰਦਭਾਗੀ। ਉਹਨਾਂ ਕਿਹਾ ਕਿ ਆਗੂਆਂ ਅੰਦਰ ਆਪਸੀ ਵੱਖਰੇਵੇਂ ਹੋਣੇ ਸੰਭਾਵਿਕ ਹਨ ਪ੍ਰੰਤੂ ਜਨਤਕ ਪਲੇਟਫਾਰਮ ਦੀ ਥਾਂ ਪਾਰਟੀ ਅੰਦਰ ਹੀ ਇਹਨਾਂ ਨੂੰ ਵਿਚਾਰਨਾ ਚਾਹੀਦਾ ਹੈ।

ਦੋਸ਼ੀ ਨੇਤਾਵਾਂ ਨੂੰ ਸਦਾ ਲਈ ਅਯੋਗ ਕਰਾਰ ਦੇਣਾ ਸਹੀ ਨਹੀਂ : ਤਿਵਾੜੀ

ਲੁਧਿਆਣਾ ਵੈਸਟ ਦੀ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਆਗੂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਸੰਭਾਵਨਾ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦੇ ਆ ਤਿਵਾੜੀ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ, ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਪੰਜਾਬ ਦੇ ਹਾਲਾਤ ਦੇਸ਼ ਨਾਲੋਂ ਵੱਖਰੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਕੁਝ ਮਸਲਿਆਂ ਤੇ ਇੱਕ ਮੁੱਠ ਹੋ ਕੇ ਪੰਜਾਬ ਦੇ ਭਵਿੱਖ ਬਾਰੇ ਸੋਚਣਾ ਪਵੇਗਾ ਤੇ ਆਮ ਸਹਿਮਤੀ ਬਣਾਉਣੀ ਪਵੇਗੀ। ਕਿਸੇ ਦੋਸ਼ੀ ਆਗੂ ਨੂੰ ਸਦਾ ਲਈ ਚੋਣਾਂ ਲੜਨ ਲਈ ਆਯੋਗ ਕਰਾਰ ਦੇਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਤਿਵਾੜੀ ਨੇ ਕੇਂਦਰ ਸਰਕਾਰ ਨਾਲ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਕਾਨੂੰਨ ਅਨੁਸਾਰ ਜੇਕਰ ਕੋਈ ਕਿਸੇ ਗੁਨਾਹ ਲਈ ਸਜ਼ਾ ਕੱਟ ਲੈਂਦਾ ਹੈ ਤਾਂ ਉਸਨੂੰ ਸਦਾ ਲਈ ਚੋਣ ਲੜਨ ਲਈ ਆਯੋਗ ਕਰਾਰ ਦੇਣਾ ਯੋਗ ਨਹੀਂ।

- PTC NEWS

Top News view more...

Latest News view more...

PTC NETWORK