Punjabi Man Murder In Philippines: ਫਿਲੀਪੀਨਜ਼ ਦੇ ਮਨੀਲਾ ’ਚ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ’ਚ ਸੋਗ ਦੀ ਲਹਿਰ
Punjabi Man Murder In Philippines: ਵਿਦੇਸ਼ਾਂ 'ਚ ਪੰਜਾਬੀ ਵਿਅਕਤੀਆਂ ਦੇ ਲਗਾਤਾਰ ਕਤਲ ਹੋ ਰਹੇ ਹਨ। ਤਾਜ਼ਾ ਮਾਮਲਾ ਫਿਲੀਪੀਨਜ਼ ਦੇ ਮਨੀਲਾ ਤੋਂ ਸਾਹਮਣੇ ਆਇਆ ਹੈ। ਇੱਥੇ ਫਾਈਨਾਂਸਰ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੂਰਾ ਹਾਲ ਹੋਇਆ ਪਿਆ ਹੈ।
58 ਸਾਲਾ ਮ੍ਰਿਤਕ ਗੁਰਦੇਵ ਸਿੰਘ ਖੰਨਾ ਦੇ ਨੰਦ ਸਿੰਘ ਐਵੀਨਿਊ ਦਾ ਰਹਿਣ ਵਾਲਾ ਸੀ। ਉਹ ਲੰਬੇ ਸਮੇਂ ਤੋਂ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰ ਰਿਹਾ ਸੀ। ਕਤਲ ਦੀ ਖਬਰ ਮਿਲਣ ਤੋਂ ਬਾਅਦ ਖੰਨਾ 'ਚ ਰਹਿੰਦੇ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ।
ਰਿਸ਼ਤੇਦਾਰ ਲਖਵੀਰ ਸਿੰਘ ਭੱਟੀ ਨੇ ਦੱਸਿਆ ਕਿ ਗੁਰਦੇਵ ਸਿੰਘ ਅਤੇ ਉਸਦਾ ਲੜਕਾ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਇਨ੍ਹੀਂ ਦਿਨੀਂ ਗੁਰਦੇਵ ਸਿੰਘ ਦਾ ਪੁੱਤਰ ਪੰਜਾਬ ਆਇਆ ਹੋਇਆ ਹੈ। ਗੁਰਦੇਵ ਸਿੰਘ ਮਨੀਲਾ ਵਿਖੇ ਸੀ। ਸ਼ਨੀਵਾਰ ਸ਼ਾਮ ਪਰਿਵਾਰ ਨੂੰ ਫੋਨ 'ਤੇ ਸੂਚਨਾ ਮਿਲੀ ਕਿ ਗੁਰਦੇਵ ਸਿੰਘ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ।
ਲਖਵੀਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀ ਸੁਰੱਖਿਅਤ ਨਹੀਂ ਹਨ। ਕੇਂਦਰ ਸਰਕਾਰ ਨੂੰ ਇਸਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਦੂਜੇ ਪਾਸੇ ਲਾਸ਼ ਨੂੰ ਪੰਜਾਬ ਲਿਆਉਣ ਲਈ ਸਰਕਾਰ ਤੋਂ ਮਦਦ ਮੰਗੀ ਗਈ। ਭੱਟੀ ਨੇ ਦੱਸਿਆ ਕਿ ਲਖਵੀਰ ਸਿੰਘ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ।
ਇਹ ਵੀ ਪੜ੍ਹੋ: PM Modi Security Breach Update: PM ਦੀ ਸੁਰੱਖਿਆ ਚ ਕੁਤਾਹੀ ਮਾਮਲੇ ਚ Action, SP ਤੋਂ ਇਲਾਵਾ 6 ਹੋਰ ਪੁਲਿਸ ਵਾਲੇ ਕੀਤੇ ਸਸਪੈਂਡ
- PTC NEWS