Parmish Verma Accident : ਪੰਜਾਬੀ ਫ਼ਿਲਮ ਸ਼ੇਰਾ ਦੀ ਸ਼ੂਟਿੰਗ ਦੌਰਾਨ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਜ਼ਖਮੀ
Parmish Verma Accident : ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਅੰਬਾਲਾ ਵਿੱਚ ਪੰਜਾਬੀ ਫ਼ਿਲਮ ਸ਼ੇਰਾ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ ਹਨ। ਸ਼ੀਸ਼ੇ ਦਾ ਇੱਕ ਟੁਕੜਾ ਉਨ੍ਹਾਂ ਦੇ ਚਿਹਰੇ 'ਤੇ ਲੱਗਿਆ। ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ,ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ ਅਤੇ ਉਹ ਚੰਡੀਗੜ੍ਹ ਵਾਪਸ ਆ ਗਏ। ਫਿਲਹਾਲ ਸ਼ੂਟਿੰਗ ਰੋਕ ਦਿੱਤੀ ਗਈ ਹੈ।
ਸੂਤਰਾਂ ਅਨੁਸਾਰ ਸ਼ੂਟਿੰਗ ਦੌਰਾਨ ਪਰਮੀਸ਼ ਆਪਣੀ ਕਾਰ ਵਿੱਚ ਬੈਠਾ ਸੀ। ਸ਼ੂਟਿੰਗ ਵਿੱਚ ਵਰਤੀ ਗਈ ਨਕਲੀ ਗੋਲੀ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ 'ਤੇ ਲੱਗੀ ,ਜਿਸ ਕਾਰਨ ਸ਼ੀਸ਼ਾ ਟੁੱਟ ਗਿਆ ਅਤੇ ਪਰਮੀਸ਼ ਦੇ ਚਿਹਰੇ 'ਤੇ ਲੱਗਿਆ।
ਅਜੇ ਤੱਕ ਕਿਸੇ ਨੇ ਵੀ ਇਸ ਮਾਮਲੇ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਹੈ ਪਰ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਜ਼ਰੂਰ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ - ਇਹ ਘਟਨਾ ਸ਼ੇਰਾ ਫਿਲਮ ਦੇ ਸੈੱਟ 'ਤੇ ਵਾਪਰੀ। ਮੈਂ ਪਰਮਾਤਮਾ ਦੇ ਆਸ਼ੀਰਵਾਦ ਨਾਲ ਠੀਕ ਹਾਂ।

ਦੱਸ ਦੇਈਏ ਕਿ ਪੰਜਾਬੀ ਫਿਲਮ 'ਸ਼ੇਰਾ' ਦਾ ਨਿਰਦੇਸ਼ਨ ਨੌਜਵਾਨ ਫਿਲਮਕਾਰ ਸੇਵਿਓ ਸੰਧੂ ਕਰਨ ਜਾ ਰਹੇ ਹਨ, ਜੋ ਇਸ ਤੋਂ ਪਹਿਲਾਂ ਕਈ ਬਹੁ-ਚਰਚਿਤ ਪ੍ਰੋਜੈਕਟਸ ਦਾ ਸ਼ਾਨਦਾਰ ਹਿੱਸਾ ਰਹੇ ਹਨ। 'ਜੇਬੀਸੀਓ ਫਿਲਮਜ਼' ਵੱਲੋਂ ਬਣਾਈ ਅਤੇ ਪੇਸ਼ ਕੀਤੀ ਜਾਣ ਵਾਲੀ ਇਸ ਐਕਸ਼ਨ ਪੈਕੇਡ ਫਿਲਮ ਦਾ ਨਿਰਮਾਣ ਅਨਮੋਲ ਸਾਹਨੀ ਕਰ ਰਹੇ ਹਨ, ਜਦਕਿ ਲੇਖਣ ਅਤੇ ਨਿਰਦੇਸ਼ਨ ਕਮਾਂਡ ਸੇਵਿਓ ਸੰਧੂ ਸੰਭਾਲ ਰਹੇ ਹਨ।
ਬਿੱਗ ਸੈੱਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਵਜ਼ੂਦ ਵਿੱਚ ਲਿਆਂਦੀ ਜਾ ਰਹੀ ਹੈ ਉਕਤ ਫਿਲਮ ਵਿੱਚ ਇੱਕ ਅਵਤਾਰ ਵਿੱਚ ਦਰਸ਼ਕਾਂ ਅਤੇ ਅਪਣੇ ਚਾਹੁੰਣ ਵਾਲਿਆਂ ਦੇ ਸਨਮੁੱਖ ਹੋਣਗੇ ਪਰਮੀਸ਼ ਵਰਮਾ, ਜੋ ਕਾਫ਼ੀ ਲੰਮੇਂ ਵਕਫ਼ੇ ਬਾਅਦ ਪੰਜਾਬੀ ਸਿਨੇਮਾ ਦ੍ਰਿਸ਼ਾਵਲੀ 'ਚ ਅਪਣੀ ਪ੍ਰਭਾਵੀ ਮੌਜ਼ੂਦਗੀ ਦਰਜ ਕਰਵਾਉਣਗੇ।
ਸਾਲ 2024 'ਚ ਆਈ 'ਤਬਾਹ' 'ਚ ਨਜ਼ਰੀ ਪਏ ਪਰਮੀਸ਼ ਵਰਮਾ ਅੱਜ ਕੱਲ੍ਹ ਓਟੀਟੀ ਪਲੇਟਫ਼ਾਰਮ ਦੀ ਦੁਨੀਆ ਵਿੱਚ ਵੀ ਚੌਖੀ ਭੱਲ ਸਥਾਪਿਤ ਕਰਦੇ ਜਾ ਰਹੇ ਹਨ, ਜਿੰਨ੍ਹਾਂ ਦੀ ਹਾਲੀਆ ਸਟ੍ਰੀਮ ਓਟੀਟੀ ਸੀਰੀਜ਼ 'ਕੰਨੇਡਾ' 'ਚ ਨਿਭਾਈ ਲੀਡਿੰਗ ਭੂਮਿਕਾ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ।
- PTC NEWS