Khan Saab Father Death : ਪੰਜਾਬੀ ਗਾਇਕ ਖਾਨ ਸਾਬ੍ਹ ਨੂੰ ਲੱਗਿਆ ਵੱਡਾ ਸਦਮਾ , ਮਾਂ ਤੋਂ ਬਾਅਦ ਪਿਤਾ ਦਾ ਵੀ ਹੋਇਆ ਦੇਹਾਂਤ
Khan Saab Father Death : ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕ ਖਾਨ ਸਾਬ੍ਹ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਖਾਨ ਸਾਬ੍ਹ ਦੇ ਪਿਤਾ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋਇਆ ਹੈ। ਹਾਲੇ ਕੁਝ ਦਿਨ ਪਹਿਲਾਂ ਹੀ ਖਾਨ ਸਾਬ੍ਹ ਦੀ ਮਾਤਾ ਦਾ ਦੇਹਾਂਤ ਹੋ ਗਿਆ ਸੀ।
ਦੱਸ ਦੇਈਏ ਕਿ ਖਾਨ ਸਾਬ੍ਹ ਦੀ ਮਾਂ ਸਲਮਾ ਪਰਵੀਨ ਦਾ ਦੇਹਾਂਤ 25 ਸਤੰਬਰ ਨੂੰ ਹੋਇਆ ਸੀ। ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਸਨ। ਗਾਇਕ ਦੀ ਮਾਂ ਸਲਮਾ ਪਰਵੀਨ ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਧੀਨ ਸੀ। ਲਗਾਤਾਰ ਇਲਾਜ ਦੇ ਬਾਵਜੂਦ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਨਹੀਂ ਹੋ ਰਿਹਾ ਸੀ।
ਮਾਂ ਦੇ ਦੇਹਾਂਤ ਸਮੇਂ ਗਾਇਕ ਖ਼ਾਨ ਸਾਬ੍ਹ ਇੱਕ ਸ਼ੋਅ ਲਈ ਕੈਨੇਡਾ ਵਿੱਚ ਸਨ। ਉਨ੍ਹਾਂ ਨੂੰ ਮਾਂ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਸ਼ੋਅ ਰੱਦ ਕਰਨਾ ਪਿਆ ਤੇ ਪੰਜਾਬ ਵਾਪਸ ਆਉਣ ਪਿਆ। ਉਨ੍ਹਾਂ ਦੀ ਮਾਂ ਸਲਮਾ ਪ੍ਰਵੀਨ ਨੂੰ ਪੁੱਤਰ ਖਾਨ ਸਾਬ੍ਹ ਦੇ ਆਉਣ ਤੋਂ ਬਾਅਦ ਕਪੂਰਥਲਾ ਵਿੱਚ ਜੱਦੀ ਪਿੰਡ ਭੰਗਲ ਦੋਨਾ 'ਚ ਦਫ਼ਨਾਇਆ ਗਿਆ।
ਜੋ ਲੋਕ ਸਲਮਾ ਪ੍ਰਵੀਨ ਨੂੰ ਜਾਣਦੇ ਸਨ ,ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬਹੁਤ ਧਾਰਮਿਕ ਅਤੇ ਮਿਲਣ-ਵਰਤਣ ਵਾਲੀ ਸੀ। ਉਹ ਹਮੇਸ਼ਾ ਆਪਣੇ ਪਰਿਵਾਰ ਲਈ ਪ੍ਰੇਰਨਾ ਸਰੋਤ ਰਹੀ ਹੈ। ਉਸ ਦੀ ਮੌਤ ਨੇ ਪਰਿਵਾਰ ਵਿੱਚ ਇੱਕ ਡੂੰਘਾ ਖਲਾਅ ਛੱਡ ਦਿੱਤਾ ਹੈ। ਰਿਸ਼ਤੇਦਾਰਾਂ ਅਤੇ ਨਜ਼ਦੀਕੀ ਦੋਸਤਾਂ ਦਾ ਕਹਿਣਾ ਹੈ ਕਿ ਖਾਨ ਸਾਬ ਆਪਣੀ ਮਾਂ ਨੂੰ ਬਹੁਤ ਪਿਆਰ ਕਰਦੇ ਸਨ ਅਤੇ ਅਕਸਰ ਜਨਤਕ ਮੰਚਾਂ 'ਤੇ ਉਸਦਾ ਜ਼ਿਕਰ ਕਰਦੇ ਸਨ। ਉਸਨੇ ਸੋਸ਼ਲ ਮੀਡੀਆ 'ਤੇ ਉਸਦੇ ਨਾਲ ਵੀਡੀਓ ਵੀ ਸ਼ੇਅਰ ਕੀਤੇ।
- PTC NEWS