Rajvir Jawanda Funeral Highlights : ਪੰਜ ਤੱਤਾਂ ’ਚ ਵਿਲੀਨ ਹੋਏ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ, 17 ਅਕਤੂਬਰ ਨੂੰ ਹੋਵੇਗੀ ਅੰਤਿਮ ਅਰਦਾਸ
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ 17 ਅਕਤੂਬਰ ਨੂੰ ਹੋਵੇਗੀ ਅੰਤਿਮ ਅਰਦਾਸ
ਲੁਧਿਆਣਾ ਦੇ ਪਿੰਡ ਪੋਨਾ ਵਿਖੇ ਪਾਇਆ ਜਾਵੇਗਾ ਸਹਿਜ ਪਾਠ ਦਾ ਭੋਗ
ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਵਿਦਾਈ ਦੀਆਂ ਅੰਤਿਮ ਰਸਮਾਂ
ਲੁਧਿਆਣਾ ਦੇ ਜੱਦੀ ਪਿੰਡ ਪੋਨਾ ’ਚ ਦਿੱਤੀ ਜਾਵੇਗੀ ਅੰਤਿਮ ਵਿਦਾਈ
ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ, ਜੋ ਘਾਟਾ ਪਰਿਵਾਰ ਅਤੇ ਸੰਗੀਤ ਜਗਤ ਲਈ ਨਾ ਪੂਰਾ ਹੋਣ ਵਾਲਾ ਹੈ। ਅੱਜ ਰਾਜਵੀਰ ਜਵੰਦਾ ਦੇ ਜੱਦੀ ਪਿੰਡ ਪੋਨਾ (ਜਗਰਾਓਂ) ਵਿਖੇ ਉਹਨਾਂ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ… pic.twitter.com/SPR0FFjSCW
— Bhagwant Mann (@BhagwantMann) October 9, 2025
ਸੂਫੀ ਗਾਇਕ ਸਤਿੰਦਰ ਸਰਤਾਜ ਨੇ ਕਿਹਾ ਕਿ ਤੁਸੀਂ ਇੱਕਠ ਦੇਖ ਹੀ ਸਕਦੇ ਹੋ ਕਿ ਉਸਨੇ ਕਿੰਨੀ ਇਜੱਤ ਅਤੇ ਪਿਆਰ ਕਮਾਇਆ ਹੈ। ਵਾਹਿਗੁਰੂ ਜਵੰਦਾ ਦੇ ਪੂਰੇ ਪਰਿਵਾਰ ਉਸਦੀ ਮਾਂ ਪਤਨੀ ਅਤੇ ਬੱਚਿਆਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ। ਉਹ ਇਸ ਧਰਤੀ ਨੂੰ ਸਿਜਦਾ ਕਰਦੇ ਹਨ ਜਿਨ੍ਹਾਂ ਨੇ ਅਜਿਹਾ ਪੁੱਤ ਜੰਮਿਆ। ਉਨ੍ਹਾਂ ਕਿਹਾ ਕਿ ਉਮਰਾਂ ਤੱਕ ਰਾਜਵੀਰ ਜਵੰਦਾ ਨੂੰ ਯਾਦ ਰੱਖਿਆ ਜਾਵੇਗਾ।



Rajvir Jawanda Funeral Live Updates : ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਅੱਜ (9 ਅਕਤੂਬਰ) ਨੂੰ ਉਨ੍ਹਾਂ ਦੇ ਜੱਦੀ ਪਿੰਡ ਪੌਨਾ ਲੁਧਿਆਣਾ ਵਿੱਚ ਅੰਤਿਮ ਵਿਦਾਈ ਦਿੱਤੀ ਜਾਵੇਗੀ। ਉਨ੍ਹਾਂ ਦਾ ਅੰਤਿਮ ਸਸਕਾਰ ਸਵੇਰੇ 11 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਤੋਂ ਲਗਭਗ 30 ਮੀਟਰ ਦੀ ਦੂਰੀ 'ਤੇ ਕੀਤਾ ਜਾਵੇਗਾ। ਉੱਥੇ ਇੱਕ ਯਾਦਗਾਰ ਵੀ ਬਣਾਈ ਜਾ ਸਕਦੀ ਹੈ।
Rajvir Jawanda Funeral Live Updates : ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਅੱਜ (9 ਅਕਤੂਬਰ) ਨੂੰ ਉਨ੍ਹਾਂ ਦੇ ਜੱਦੀ ਪਿੰਡ ਪੌਨਾ ਲੁਧਿਆਣਾ ਵਿੱਚ ਅੰਤਿਮ ਵਿਦਾਈ ਦਿੱਤੀ ਜਾਵੇਗੀ। ਉਨ੍ਹਾਂ ਦਾ ਅੰਤਿਮ ਸਸਕਾਰ ਸਵੇਰੇ 11 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਤੋਂ ਲਗਭਗ 30 ਮੀਟਰ ਦੀ ਦੂਰੀ 'ਤੇ ਕੀਤਾ ਜਾਵੇਗਾ। ਉੱਥੇ ਇੱਕ ਯਾਦਗਾਰ ਵੀ ਬਣਾਈ ਜਾ ਸਕਦੀ ਹੈ।
ਰਾਜਵੀਰ ਜਵੰਦਾ ਦਾ ਕੱਲ੍ਹ ਬੁੱਧਵਾਰ (8 ਅਕਤੂਬਰ) ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੇ 35 ਸਾਲ ਦੀ ਛੋਟੀ ਉਮਰ ਵਿੱਚ ਸਵੇਰੇ 10:55 ਵਜੇ ਆਖਰੀ ਸਾਹ ਲਿਆ। ਫੋਰਟਿਸ ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ ਵਿੱਚ ਕਿਹਾ ਕਿ ਜਵੰਦਾ ਦੇ ਮਲਟੀ-ਆਰਗਨ ਫੇਲ੍ਹ ਹੋ ਗਏ ਸਨ।
ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਹਿਲਾਂ ਮੋਹਾਲੀ ਦੇ ਸੈਕਟਰ -71 ਸਥਿਤ ਉਨ੍ਹਾਂ ਦੇ ਘਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮਾਂ, ਪਤਨੀ ਅਤੇ ਬੱਚਿਆਂ ਨੇ ਅੰਤਿਮ ਸ਼ਰਧਾਂਜਲੀ ਦਿੱਤੀ। ਫਿਰ ਮੋਹਾਲੀ ਦੇ ਫੇਜ਼ 6 ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ। ਉਸ ਤੋਂ ਬਾਅਦ ਦੇਰ ਸ਼ਾਮ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਪੌਨਾ ਲਿਜਾਇਆ ਗਿਆ ਅਤੇ ਉਨ੍ਹਾਂ ਦੇ ਜੱਦੀ ਘਰ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਗਾਇਕਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਬੀਤੀ ਰਾਤ ਤੋਂ ਹੀ ਪਿੰਡ ਵਿੱਚ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਰਹੀ ਹੈ।
27 ਸਤੰਬਰ ਨੂੰ ਵਾਪਰਿਆ ਸੀ ਹਾਦਸਾ
ਰਾਜਵੀਰ ਜਵੰਦਾ 27 ਸਤੰਬਰ ਨੂੰ ਆਪਣੀ ਬਾਈਕ ‘ਤੇ ਸ਼ਿਮਲਾ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਤੋਂ ਬਾਅਦ ਰਾਜਵੀਰ ਜਵੰਦਾ ਨੂੰ ਦੁਪਹਿਰ 1:45 ਵਜੇ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ। ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਸਨ। ਡਾਕਟਰਾਂ ਅਨੁਸਾਰ ਉਸਨੂੰ ਦਿਲ ਦਾ ਦੌਰਾ ਵੀ ਪਿਆ ਸੀ। ਉਸਦੀ ਹਾਲਤ ਬਹੁਤ ਨਾਜ਼ੁਕ ਸੀ। ਰਾਜਵੀਰ 11 ਦਿਨਾਂ ਤੋਂ ਲਗਾਤਾਰ ਵੈਂਟੀਲੇਟਰ 'ਤੇ ਸੀ।
3 ਅਕਤੂਬਰ ਨੂੰ ਜਾਰੀ ਕੀਤਾ ਗਿਆ ਸੀ ਆਖਰੀ ਬੁਲੇਟਿਨ
ਜਵੰਦਾ ਦੇ ਹਸਪਤਾਲ 'ਚ ਦਾਖਲ ਹੋਣ ਤੋਂ ਬਾਅਦ ਹਸਪਤਾਲ ਨੇ 27 ਸਤੰਬਰ ਤੋਂ 3 ਅਕਤੂਬਰ ਤੱਕ ਰੋਜ਼ਾਨਾ ਮੈਡੀਕਲ ਬੁਲੇਟਿਨ ਜਾਰੀ ਕੀਤੇ। ਸਿਰਫ 29 ਸਤੰਬਰ ਨੂੰ ਹੀ ਉਸਦੀ ਸਿਹਤ ਵਿੱਚ ਥੋੜ੍ਹਾ ਸੁਧਾਰ ਹੋਇਆ ਪਰ ਉਸਦੀ ਰੀੜ੍ਹ ਦੀ ਹੱਡੀ ਦੀ ਸੱਟ ਨਾਲ ਬ੍ਰੇਨ ਡੈਮੇਜ਼ ਹੋ ਚੁੱਕਾ ਸੀ। ਨਤੀਜੇ ਵਜੋਂ ਡਾਕਟਰਾਂ ਨੇ 3 ਅਕਤੂਬਰ ਤੋਂ ਬਾਅਦ ਮੈਡੀਕਲ ਬੁਲੇਟਿਨ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਹਸਪਤਾਲ ਦੇ ਬੁਲਾਰੇ ਨੇ ਕਿਹਾ ਕਿ ਜਵੰਦਾ ਦੀ ਹਾਲਤ ਉਹੀ ਰਹੀ ਅਤੇ ਉਨ੍ਹਾਂ ਕੋਲ ਰਿਪੋਰਟ ਕਰਨ ਲਈ ਕੁਝ ਨਹੀਂ ਹੈ। ਨਤੀਜੇ ਵਜੋਂ ਰੋਜ਼ਾਨਾ ਮੈਡੀਕਲ ਬੁਲੇਟਿਨ ਬੰਦ ਕੀਤਾ ਗਿਆ।
- PTC NEWS