Fri, Apr 3, 2026
Whatsapp

Punjabi Singer ਰਵਿੰਦਰ ਗਰੇਵਾਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ; ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Amritsar News : ਪੰਜਾਬੀ ਮਨੋਰੰਜਨ ਜਗਤ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਰਵਿੰਦਰ ਗਰੇਵਾਲ ਅੱਜ ਆਪਣੇ ਪਰਿਵਾਰ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਬੜੀ ਸ਼ਰਧਾ ਅਤੇ ਨਿਮਰਤਾ ਦੇ ਨਾਲ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ

Reported by:  PTC News Desk  Edited by:  Shanker Badra -- January 09th 2026 01:18 PM
Punjabi Singer ਰਵਿੰਦਰ ਗਰੇਵਾਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ; ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Punjabi Singer ਰਵਿੰਦਰ ਗਰੇਵਾਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ; ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Amritsar News : ਪੰਜਾਬੀ ਮਨੋਰੰਜਨ ਜਗਤ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਰਵਿੰਦਰ ਗਰੇਵਾਲ ਅੱਜ ਆਪਣੇ ਪਰਿਵਾਰ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਬੜੀ ਸ਼ਰਧਾ ਅਤੇ ਨਿਮਰਤਾ ਦੇ ਨਾਲ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।

ਦਰਸ਼ਨਾਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਿੰਦਰ ਗਰੇਵਾਲ ਨੇ ਕਿਹਾ, "ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਅਤੇ ਵਡਭਾਗਾ ਸਮਝਦਾ ਹਾਂ ਕਿ ਮੈਨੂੰ ਗੁਰੂ ਰਾਮਦਾਸ ਜੀ ਦੇ ਪਵਿੱਤਰ ਦਰ 'ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।" ਉਨ੍ਹਾਂ ਕਿਹਾ ਕਿ ਇਸ ਦਰ 'ਤੇ ਆ ਕੇ ਮਨ ਨੂੰ ਅਥਾਹ ਸ਼ਾਂਤੀ ਮਿਲਦੀ ਹੈ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਪੂਰੀ ਮਨੁੱਖਤਾ 'ਤੇ ਆਪਣੀ ਮਿਹਰ ਭਰਿਆ ਹੱਥ ਰੱਖਣ ਅਤੇ ਸਰਬੱਤ ਦਾ ਭਲਾ ਤੇ ਚੜ੍ਹਦੀ ਕਲਾ ਬਣਾਈ ਰੱਖਣ।


ਆਪਣੇ ਆਉਣ ਵਾਲੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਗਰੇਵਾਲ ਨੇ ਦੱਸਿਆ ਕਿ ਉਹ ਜਲਦ ਹੀ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਇੱਕ ਨਵੀਂ ਪੰਜਾਬੀ ਫ਼ਿਲਮ ਰਿਲੀਜ਼ ਹੋਵੇਗੀ ਅਤੇ ਇਸ ਦੇ ਨਾਲ ਹੀ ਉਹ ਇੱਕ ਵਿਸ਼ੇਸ਼ ਧਾਰਮਿਕ ਐਲਬਮ ਵੀ ਲੈ ਕੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕੋਸ਼ਿਸ਼ ਕਰਦੇ ਹਨ ਕਿ ਅਜਿਹਾ ਕੰਮ ਕਰਨ ਜੋ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਹੋਵੇ।

ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਪਰਿਵਾਰਕ ਮੈਂਬਰਾਂ ਨੇ ਵੀ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਦਰਬਾਰ ਸਾਹਿਬ ਵਿਖੇ ਮੌਜੂਦ ਪ੍ਰਸ਼ੰਸਕਾਂ ਨੇ ਵੀ ਗਾਇਕ ਰਵਿੰਦਰ ਗਰੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰਾਂ ਖਿਚਵਾਈਆਂ ।


- PTC NEWS

Top News view more...

Latest News view more...

PTC NETWORK
PTC NETWORK