Advertisment

ਕਿਸਾਨ ਐਂਥਮ ਲਿਖਣ ਵਾਲੇ ਸ਼੍ਰੀ ਬਰਾੜ ਨੂੰ ਜਾਨ ਦਾ ਖਤਰਾ !

ਦਿੱਲੀ 'ਚ ਕਿਸਾਨ ਅੰਦੋਲਨ ਦੌਰਾਨ 'ਕਿਸਾਨ ਐਂਥਮ' ਲਿਖਣ ਵਾਲੇ ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਧਮਕੀਆਂ ਮਿਲ ਰਹੀਆਂ ਹਨ। ਗਾਇਕ ਸ਼੍ਰੀ ਬਰਾੜ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਚ ਉਹ ਭਾਵੁਕ ਵੀ ਹੁੰਦੇ ਹੋਏ ਨਜ਼ਰ ਆਏ ਹਨ।

author-image
Aarti
New Update
ਕਿਸਾਨ ਐਂਥਮ ਲਿਖਣ ਵਾਲੇ ਸ਼੍ਰੀ ਬਰਾੜ ਨੂੰ ਜਾਨ ਦਾ ਖਤਰਾ !
Advertisment

ਚੰਡੀਗੜ੍ਹ: ਦਿੱਲੀ 'ਚ ਕਿਸਾਨ ਅੰਦੋਲਨ ਦੌਰਾਨ 'ਕਿਸਾਨ ਐਂਥਮ' ਲਿਖਣ ਵਾਲੇ ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਧਮਕੀਆਂ ਮਿਲ ਰਹੀਆਂ ਹਨ। ਗਾਇਕ ਸ਼੍ਰੀ ਬਰਾੜ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਚ ਉਹ ਭਾਵੁਕ ਵੀ ਹੁੰਦੇ ਹੋਏ ਨਜ਼ਰ ਆਏ ਹਨ। ਵੀਡੀਓ ’ਚ ਉਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਪੰਜਾਬ ’ਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਨੂੰ ਪੰਜਾਬ ’ਚ ਡਰ ਲੱਗ ਰਿਹਾ ਹੈ। 

Advertisment



ਵੀਡੀਓ ਸਾਂਝੀ ਕਰਦੇ ਹੋਏ ਸ਼੍ਰੀ ਬਰਾੜ ਨੇ ਕਿਹਾ ਕਿ ਪੰਜਾਬ ’ਚ ਕਸ਼ਮੀਰ ਵਰਗੇ ਹਾਲਾਤ ਹੋ ਚੁੱਕੇ ਹਨ। ਬੇੜੀਆਂ ਗਾਣੇ ਕਰਕੇ ਉਨ੍ਹਾਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ। ਉਨ੍ਹਾਂ ਨੂੰ ਮਰਵਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਆਪਣੀ ਵੀਡੀਓ ’ਚ ਉਨ੍ਹਾਂ ਨੇ ਕਈ ਸਿਆਸੀ ਆਗੂਆਂ ’ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਵੀ ਲਗਾਏ। 

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਹੱਕ ਵਿੱਚ ਬੋਲਣ ਦਾ ਇਹ ਸਿਲਾ ਮਿਲ ਰਿਹਾ ਹੈ। ਇਸ ਤੋਂ ਬਿਹਤਰ ਹੈ ਕਿ ਉਹ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ। ਕਿਉਂਕਿ ਉਨ੍ਹਾਂ ਨੂੰ ਹਰ ਰੋਜ਼ ਧਮਕੀਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ: 4 ਫਰਵਰੀ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਜਾਵੇਗਾ ਪ੍ਰਿੰਸੀਪਲਾਂ ਦਾ ਪਹਿਲਾ ਬੈਚ

- PTC NEWS
latest-news punjab-news punjabi-singer-shree-brar
Advertisment

Stay updated with the latest news headlines.

Follow us:
Advertisment