Thu, Jul 17, 2025
Whatsapp

ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ; ਨਵੇਂ ਗੀਤ '410' ਦਾ ਟੀਜ਼ਰ ਆਇਆ ਸਾਹਮਣੇ, ਜਾਣੋ ਕਿਹੜੇ ਹਨ ਰਿਲੀਜ਼ ਹੋ ਚੁੱਕੇ 5 ਗਾਣੇ

Reported by:  PTC News Desk  Edited by:  Aarti -- April 09th 2024 03:41 PM
ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ; ਨਵੇਂ ਗੀਤ '410' ਦਾ ਟੀਜ਼ਰ ਆਇਆ ਸਾਹਮਣੇ, ਜਾਣੋ ਕਿਹੜੇ ਹਨ ਰਿਲੀਜ਼ ਹੋ ਚੁੱਕੇ 5 ਗਾਣੇ

ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ; ਨਵੇਂ ਗੀਤ '410' ਦਾ ਟੀਜ਼ਰ ਆਇਆ ਸਾਹਮਣੇ, ਜਾਣੋ ਕਿਹੜੇ ਹਨ ਰਿਲੀਜ਼ ਹੋ ਚੁੱਕੇ 5 ਗਾਣੇ

Sidhu Moosewala New Song: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਭਲਕੇ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ। ਜਿਸ ਉਨ੍ਹਾਂ ਦੇ ਫੈਨਜ਼ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਤੇ ਉਨ੍ਹਾਂ ਦੇ ਜਿਗਰੀ ਦੋਸਤ ਸੰਨੀ ਮਾਲਟਨ ਦਾ ਨਵਾਂ ਗੀਤ '410' ਰਿਲੀਜ਼ ਹੋਣ ਵਾਲਾ ਹੈ, ਜਿਸ ਦਾ ਟੀਜ਼ਰ ਵੀ ਰਿਲੀਜ਼ ਹੋ ਗਿਆ ਹੈ। 

ਸਿੱਧੂ ਮੂਸੇਵਾਲੇ ਦੇ ਜਿਗਰੀ ਯਾਰ ਸੰਨੀ ਮਾਲਟਨ ਨੇ ਇਸ ਸਬੰਧੀ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ  ਜਾਣਕਾਰੀ ਸਾਂਝੀ ਕੀਤੀ ਹੈ। ਨਿੱਕੇ ਸ਼ੁਭ ਦੇ ਆਉਣ ਤੋਂ ਬਾਅਦ ਸਿੱਧੂ ਮੂਸੇਵਾਲੇ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ। ਇਸ ਦੀ ਜਾਣਕਾਰੀ ਸੰਨੀ ਮਾਲਟਨ ਨੇ ਦਿੱਤੀ ਹੈ।


 

ਇਸ ਗੀਤ ਦੇ ਪੋਸਟਰ ਤੋਂ ਬਾਅਦ ਹੁਣ ਪੰਜਾਬੀ ਗਾਇਕ ਸੰਨੀ ਮਾਲਟਨ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਸਿੱਧੂ ਦੇ ਇਸ ਨਵੇਂ ਗੀਤ ਦਾ ਟੀਜ਼ਰ ਸਾਂਝਾ ਕੀਤਾ ਹੈ। ਇਸ ਵਿੱਚ ਗੀਤ ਦੀ ਇੱਕ ਝਲਕ ਪੇਸ਼ ਕੀਤੀ ਗਈ ਹੈ। ਇਸ ਪੋਸਟ ਨੂੰ ਸਾਂਝਾ ਕਰਦਿਆਂ ਸੰਨੀ ਮਾਲਟਨ ਨੇ ਲਿਖਿਆ ਕਿ ਤੁਸੀਂ ਕਦੇ ਸਾਡੇ 'ਤੇ ਸ਼ੱਕ ਕਿਵੇਂ ਕਰ ਸਕਦੇ ਹੋ? ਸਾਡੇ ਤੋਂ ਬਿਨਾਂ ਇਹ ਗੇਮ ਕੀ ਹੋਵੇਗੀ???? 

ਹੁਣ ਪੰਜ ਗੀਤ ਹੋ ਚੁੱਕੇ ਹਨ ਰਿਲੀਜ਼

ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ 'ਵਾਰ' ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ।

ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਚੌਥਾ ਗਾਣਾ ਚੋਰਨੀ ਰਿਲੀਜ਼ ਹੋਇਆ ਸੀ ਫਿਰ ਵਾਚ ਆਉਟ ਰਿਲੀਜ਼ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪ੍ਰਸ਼ਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਪੰਜਵਾ ਗੀਤ ਡ੍ਰਿਪੀ ਸੀ ਜਿਸ ਨੂੰ ਮੂਸੇਵਾਲਾ ਨੇ ਕੈਨੇਡਾ ਦੇ ਰੈਪਰ ਏ.ਆਰ. ਪੈਸਲੇ ਤੇ Mxrci ਨਾਲ ਗਾਇਆ ਹੈ ਜੋ ਕਿ ਰਿਲੀਜ਼ ਹੁੰਦੇ ਹੀ ਯੂਟਿਊਬ ’ਤੇ ਛਾ ਗਿਆ ਸੀ। ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੇਸ਼ਕ ਸਾਡੇ ਵਿਚਾਲੇ ਨਹੀਂ ਰਹੇ ਪਰ ਉਨ੍ਹਾਂ ਵੱਲੋਂ ਗਾਏ ਗੀਤ ਅੱਜ ਵੀ ਮਿਊਜ਼ਿਕ ਦੀ ਦੁਨੀਆ 'ਚ ਨਿੱਤ ਨਵੇਂ ਰਿਕਾਰਡ ਬਣਾ ਰਹੇ ਹਨ। ਇਹ ਮੂਸੇਵਾਲਾ ਦਾ 6ਵਾਂ ਗੀਤ ਹੋਵੇਗਾ। 

ਪਰਿਵਾਰ ਨੂੰ ਅਜੇ ਵੀ ਇਨਸਾਫ ਦੀ ਉਡੀਕ

ਦੱਸਣਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ 'ਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਮੂਸੇਵਾਲਾ ਦਾ ਪਰਿਵਾਰ ਅਤੇ ਚਹੇਤੇ ਅਜੇ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ: Sidhu Moosewala ਦਾ ਗਾਣਾ ਲਗਾ ਕੇ ਡਾਕਟਰ ਨੇ ਕੀਤਾ ਬੱਚੇ ਦਾ ਆਪ੍ਰੇਸ਼ਨ, ਵੀਡੀਓ ਹੋਈ ਵਾਇਰਲ

 

-

Top News view more...

Latest News view more...

PTC NETWORK
PTC NETWORK