Sun, Jun 15, 2025
Whatsapp

Singer Kanwar Grewal: ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਲੱਗਾ ਵੱਡਾ ਝਟਕਾ , ਮਾਤਾ ਦਾ ਹੋਇਆ ਦੇਹਾਂਤ

ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਦੀ ਮਾਤਾ ਦਾ ਦੇਹਾਂਤ ਹੋ ਗਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਵੱਡਾ ਸਦਮਾ ਲੱਗਿਆ ਹੈ।

Reported by:  PTC News Desk  Edited by:  Aarti -- November 22nd 2023 01:47 PM
Singer Kanwar Grewal:  ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਲੱਗਾ ਵੱਡਾ ਝਟਕਾ , ਮਾਤਾ ਦਾ ਹੋਇਆ ਦੇਹਾਂਤ

Singer Kanwar Grewal: ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਲੱਗਾ ਵੱਡਾ ਝਟਕਾ , ਮਾਤਾ ਦਾ ਹੋਇਆ ਦੇਹਾਂਤ

Singer Kanwar Grewal:  ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਮਿਲੀ ਜਾਣਕਾਰੀ ਗਾਇਕ ਕੰਵਰ ਗਰੇਵਾਲ ਦੀ ਮਾਤਾ ਮਨਜੀਤ ਕੌਰ ਜੀ ਦਾ ਦੇਹਾਂਤ ਹੋ ਗਿਆ ਹੈ। ਜਿਸ ਕਾਰਨ ਉਹ ਸਦਮੇ ’ਚ ਚੱਲੇ ਗਏ ਹਨ। 

ਦੱਸਿਆ ਜਾ ਰਿਹਾ ਹੈ ਕਿ ਗਾਇਕ ਦੇ ਮਾਤਾ ਮਨਜੀਤ ਕੌਰ ਲੰਬੇ ਸਮੇਂ ‘ਤੋਂ ਬੀਮਾਰ ਚੱਲ ਰਹੇ ਸੀ। ਉਨ੍ਹਾਂ ਨੇ ਮੁਹਾਲੀ ਦੇ ਹਸਪਤਾਲ ’ਚ ਆਖਰੀ ਸਾਹ ਲਏ ਹਨ। ਬਠਿੰਡਾ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। 


ਮਿਲੀ ਜਾਣਕਾਰੀ ਮੁਤਾਬਿਕ ਇਸ ਸਮੇਂ ਕੰਵਰ ਗਰੇਵਾਲ ਆਸਟ੍ਰੇਲੀਆ ਦੇ ਵਿੱਚ ਚੱਲ ਰਹੇ ਇੱਕ ਪ੍ਰੋਗਰਾਮ ’ਚ ਸਨ ਪਰ ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਉਹ ਪੰਜਾਬ ਵਾਪਿਸ ਆ ਰਹੇ ਹਨ। ਭਲਕੇ ਉਨ੍ਹਾਂ ਦੀ ਮਾਤਾ ਦਾ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮਾਤਾ ਦੇ ਦੇਹਾਂਤ ਤੋਂ ਬਾਅਦ ਪੂਰੇ ਪਰਿਵਾਰ ਸਣੇ ਪੂਰੇ ਪਿੰਡ ’ਚ ਦੁੱਖ ਦੀ ਲਹਿਰ ਪਸਰ ਗਈ ਹੈ। 

ਇਹ ਵੀ ਪੜ੍ਹੋ Gurnam Bhullar Marriage: ਵਿਆਹ ਦੇ ਬੰਧਨ ’ਚ ਬੱਝੇ ਪੰਜਾਬੀ ਗਾਇਕ ਗੁਰਨਾਮ ਭੁੱਲਰ; ਬੰਨ੍ਹੇ ਆਪਣੇ ਵਿਆਹ ’ਚ ਰੰਗ, ਦੇਖੋ ਵੀਡੀਓ

- PTC NEWS

Top News view more...

Latest News view more...

PTC NETWORK