Mon, Aug 24, 2026
Whatsapp

Patiala University Hungama : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ, ਦੋਵੇਂ ਗੇਟ ਕੀਤੇ ਬੰਦ

Punjabi University Patiala : ਵਿਦਿਆਰਥੀਆਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਦੀ ਫੀਸ ਵਿੱਚ ਕੀਤਾ ਗਿਆ ਵਾਧਾ ਵਿਦਿਆਰਥੀਆਂ ’ਤੇ ਵਾਧੂ ਆਰਥਿਕ ਬੋਝ ਪਾ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਫੀਸਾਂ ਵਧਾਉਣ ਨਾਲ ਨਿੱਜੀ ਯੂਨੀਵਰਸਿਟੀਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Reported by:  PTC News Desk  Edited by:  KRISHAN KUMAR SHARMA -- August 24th 2026 11:15 AM -- Updated: August 24th 2026 11:21 AM
Patiala University Hungama : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ, ਦੋਵੇਂ ਗੇਟ ਕੀਤੇ ਬੰਦ

Patiala University Hungama : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ, ਦੋਵੇਂ ਗੇਟ ਕੀਤੇ ਬੰਦ

Punjabi University Patiala : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਫੀਸਾਂ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਦੋਵੇਂ ਮੁੱਖ ਦਰਵਾਜ਼ੇ ਬੰਦ ਕਰ ਦਿੱਤੇ ਗਏ ਹਨ, ਜਿਸ ਕਾਰਨ ਕਿਸੇ ਨੂੰ ਵੀ ਅੰਦਰ-ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਦੀ ਫੀਸ ਵਿੱਚ ਕੀਤਾ ਗਿਆ ਵਾਧਾ ਵਿਦਿਆਰਥੀਆਂ ’ਤੇ ਵਾਧੂ ਆਰਥਿਕ ਬੋਝ ਪਾ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਫੀਸਾਂ ਵਧਾਉਣ ਨਾਲ ਨਿੱਜੀ ਯੂਨੀਵਰਸਿਟੀਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਵਿਦਿਆਰਥੀਆਂ ਮੁਤਾਬਕ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ, ਪਰ ਨਾ ਤਾਂ ਸਰਕਾਰ ਅਤੇ ਨਾ ਹੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਅੱਜ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਨ ਲਈ ਮਜਬੂਰ ਹੋਣਾ ਪਿਆ।

ਗੇਟ ਬੰਦ ਹੋਣ ਕਾਰਨ ਯੂਨੀਵਰਸਿਟੀ ਦੇ ਬਾਹਰ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਅਤੇ ਹੋਰ ਲੋਕਾਂ ਨੂੰ ਵੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵਿਦਿਆਰਥੀਆਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਵਿਦਿਆਰਥੀਆਂ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਸੜਕਾਂ ’ਤੇ ਉਤਰ ਕੇ ਰਸਤੇ ਵੀ ਜਾਮ ਕਰਨਗੇ।

ਹੁਣ ਦੇਖਣਾ ਹੋਵੇਗਾ ਕਿ ਵਿਦਿਆਰਥੀਆਂ ਦੇ ਵਧਦੇ ਰੋਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੀ ਕਦਮ ਚੁੱਕਿਆ ਜਾਂਦਾ ਹੈ।

ਇਹ ਵੀ ਪੜ੍ਹੋ... Amravati Hospital ਦੇ ICU 'ਚ ਵੈਂਟੀਲੇਟਰ 'ਚ ਧਮਾਕਾ, ਅੱਗ ਲੱਗਣ ਕਾਰਨ 3 ਨਵਜੰਮੇ ਬੱਚਿਆਂ ਦੀ ਮੌਤ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK