Punjabi Youth Died in Greece: ਗ੍ਰੀਸ ‘ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ
Punjabi Youth Died in Greece: ਪੰਜਾਬ ਦੇ ਜਿਆਦਾਤਰ ਨੌਜਵਾਨ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ। ਉਨ੍ਹਾਂ ਦਾ ਪਰਿਵਾਰ ਦਿਲ ‘ਤੇ ਪੱਥਰ ਰੱਖ ਕੇ ਆਪਣੇ ਬੱਚਿਆ ਨੂੰ ਵਿਦੇਸ਼ ਭੇਜਦਾ ਹੈ ਤਾਂ ਜੋ ਉਹ ਆਪਣਾ ਭਵਿੱਖ ਚੰਗਾ ਬਣਾ ਸਕੇ। ਪਰ ਕਈ ਇਹ ਸੁਫਨੇ ਮਾਪਿਆਂ ਅਤੇ ਨੌਜਵਾਨਾਂ ਲਈ ਸੁਫਨੇ ਹੀ ਰਹਿ ਜਾਂਦੇ ਹਨ। ਅਜਿਹੀ ਹੀ ਇੱਕ ਮੰਦਭਾਗੀ ਖਬਰ ਗ੍ਰੀਸ ਤੋਂ ਸਾਹਮਣੇ ਆਈ ਹੈ। ਜਿੱਥੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਿਕ ਗੁਰਦਾਸਪੁਰ ਦੇ ਸ਼ਹਿਰ ਧਾਰੀਵਾਲ ਨੇੜੇ ਪਿੰਡ ਅਹਿਮਦਾਬਾਦ ਦੇ ਨੌਜਵਾਨ ਗੁਰਪਿੰਦਰ ਸਿੰਘ ਗਿੰਦਾ ਦੀ ਗਰੀਸ ਵਿਖੇ ਭੇਦਭਰੇ ਹਾਲਾਤਾਂ ‘ਚ ਮੌਤ ਹੋ ਗਈ ਹੈ। ਗੁਰਪਿੰਦਰ ਸਿੰਘ ਗਿੰਦਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਫਿਲਹਾਲ ਨੌਜਵਾਨ ਦੀ ਮੌਤ ਤੋਂ ਬਾਅਦ ਉਸਦੀ ਪਤਨੀ ਅਤੇ ਮਾਤਾ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਦੱਸ ਦਈਏ ਕਿ ਮ੍ਰਿਤਕ ਨੌਜਵਾਨ ਗਰੀਬ ਪਰਿਵਾਰ ਨਾਲ ਸਬੰਧਿਤ ਹੈ। ਉਨ੍ਹਾਂ ਦੇ ਹਿੱਸੇ ਆਉਂਦੀ ਡੇਢ ਏਕੜ ਜ਼ਮੀਨ ਗਿਰਵੀ ਰੱਖ ਕੇ ਦੋ ਸਾਲ ਪਹਿਲਾਂ ਹੀ ਉਹ ਰੋਜ਼ੀ ਰੋਟੀ ਕਮਾਉਣ ਲਈ ਗ੍ਰੀਸ ਗਿਆ ਸੀ। ਨੌਜਵਾਨ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਮਾਤਮ ਛਾ ਗਿਆ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਇਕਬਾਲ ਸਿੰਘ ਮਾਹਲ ਨੇ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ। ਮ੍ਰਿਤਕ ਦੀ ਦੇਹ ਨੂੰ ਵਾਪਸ ਲਿਆਉਣ ਦਾ ਕੀਤਾ ਇੰਤਜ਼ਾਮ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਦੀ ਸਾਰ ਲਈ ਜਾਵੇ।
- PTC NEWS